ਜਲਾਲਾਬਾਦ - ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਦੇ ਪਿੰਡ ਲਹੂਵਾਲਾ ਉਤਾੜ ਵਿੱਚ ਇੱਕ ਘਰ ਵਿੱਚ ਸ਼ਾਰਟ ਸਰਕਟ ਹੋਣ ਕਾਰਨ ਅਚਾਨਕ ਅੱਗ ਲੱਗ ਗਈ। ਜਿਸ ਕਾਰਨ ਘਰ ਵਿੱਚ ਪਿਆ ਫਰਨੀਚਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਪਿੰਡ ਦੇ ਲੋਕਾਂ ਅਨੁਸਾਰ ਪਰਿਵਾਰ ਦੀ ਆਰਥਿਕ ਹਾਲਤ ਪਹਿਲਾਂ ਹੀ ਕਮਜ਼ੋਰ ਸੀ ਅਤੇ ਇਸ ਤੋਂ ਉੱਪਰ ਇਸ ਅੱਗ ਨੇ ਉਨ੍ਹਾਂ ਦਾ ਲੱਕ ਤੋੜ ਦਿੱਤਾ। ਇਸ ਕਾਰਨ ਉਨ੍ਹਾਂ ਪ੍ਰਸ਼ਾਸਨ ਤੇ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ।
ਪਿੰਡ ਲੱਡੂਵਾਲਾ ਉਤਾੜ ਦੇ ਵਸਨੀਕ ਅੰਗਰੇਜ਼ ਸਿੰਘ ਨੇ ਦੱਸਿਆ ਕਿ ਕਿਸਾਨ ਜੁਗਰਾਜ ਸਿੰਘ ਦੀ ਪਿਛਲੇ ਸਾਲ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਉਸ ਦੇ ਘਰ ਕੋਈ ਕਮਾਉਣ ਵਾਲਾ ਨਹੀਂ ਰਿਹਾ, ਹਾਲਾਂਕਿ ਉਸ ਕੋਲ ਸਿਰਫ਼ ਦੋ ਏਕੜ ਜ਼ਮੀਨ ਹੈ। ਜਿਸ ਦੀ ਪਤਨੀ ਜ਼ਮੀਨ ਦੇ ਠੇਕੇ 'ਤੇ ਆਪਣਾ ਘਰ ਚਲਾ ਰਹੀ ਹੈ।ਅਜਿਹੇ 'ਚ ਅਚਾਨਕ ਘਰ 'ਚ ਸ਼ਾਰਟ ਸਰਕਟ ਹੋ ਗਿਆ। ਜਿਸ ਕਾਰਨ ਘਰ 'ਚ ਭਿਆਨਕ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਘਰ ਦੀ ਛੱਤ ਦੇ ਨਾਲ-ਨਾਲ ਘਰ ਵਿੱਚ ਪਿਆ ਫਰਨੀਚਰ ਅਤੇ ਹੋਰ ਸਾਮਾਨ ਵੀ ਨੁਕਸਾਨਿਆ ਗਿਆ। ਹਾਲਾਂਕਿ ਮੌਕੇ 'ਤੇ ਹੀ ਅੱਗ 'ਤੇ ਕਾਬੂ ਪਾ ਲਿਆ ਗਿਆ। ਪਰ ਘਰ ਨੂੰ ਅੱਗ ਲੱਗਣ ਕਾਰਨ ਕਰੀਬ 2.5 ਤੋਂ 3 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਪਰਿਵਾਰ ਆਰਥਿਕ ਤੌਰ ’ਤੇ ਕਮਜ਼ੋਰ ਹੈ ਅਤੇ ਉਨ੍ਹਾਂ ਦਾ ਕਾਫੀ ਨੁਕਸਾਨ ਹੋਇਆ ਹੈ। ਜਿਸ ਲਈ ਉਹ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੀੜਤ ਪਰਿਵਾਰ ਦੀ ਮਦਦ ਕਰਨ ਦੀ ਅਪੀਲ ਕਰ ਰਹੇ ਹਨ।