ਅੰਮ੍ਰਿਤਸਰ, 21 ਮਈ 2025- ਪ੍ਰਸਿੱਧ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂ ਵਾਲੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ, ਜਿਥੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਚੱਲ ਰਹੀ ਹੈ। ਇਸ ਮੀਟਿੰਗ ਦੌਰਾਨ ਢੱਡਰੀਆਂ ਵਾਲਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਵੱਲੋਂ ਸਪਸ਼ਟੀਕਰਨ ਲਿਆ ਜਾਵੇਗਾ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਗਿਆਨੀ ਗੜਗੱਜ ਨੇ ਢੱਡਰੀਆਂ ਵਾਲਿਆਂ ਨੂੰ ਅਕਾਲ ਤਖਤ ਸਾਹਿਬ ’ਤੇ ਪੇਸ਼ ਹੋਣ ਲਈ ਕਿਹਾ ਸੀ।

