ਚੰਡੀਗੜ੍ਹ, 17 ਮਈ: ਜਗਜੀਤ ਸਿੰਘ ਡੱਲੇਵਾਲ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇੱਕ ਪੋਸਟ ਸਾਂਝੀ ਕਰਦੇ ਹੋਏ ਦੱਸਿਆ ਕਿ ਉਹ ਅੱਜ ਡਾਕਟਰੀ ਜਾਂਚ ਅਤੇ ਉੱਤਰ ਪ੍ਰਦੇਸ਼ ਦੀ ਯਾਤਰਾ ਲਈ ਤਿਆਰੀ ਕਰ ਰਹੇ ਸਨ। ਪਰ ਅਚਾਨਕ ਹੀ ਸਵੇਰੇ ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਘਰ ਵਿੱਚ ਨਜ਼ਰਬੰਦ ਕਰ ਲਿਆ ਗਿਆ। ਡੱਲੇਵਾਲ ਨੇ ਦੱਸਿਆ ਕਿ ਇਹ ਕਦਮ ਇਸ ਕਰਕੇ ਚੁੱਕਿਆ ਗਿਆ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪਰੀਤ ਕੌਰ ਅੱਜ ਫਰੀਦਕੋਟ ਦੌਰੇ 'ਤੇ ਆ ਰਹੀਆਂ ਹਨ। ਉਹ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕਰਨ ਜਾ ਰਹੀਆਂ ਹਨ ਜੋ ਉਨ੍ਹਾਂ ਦੇ ਮਤਾਬਕ ਵਧੀਆ ਕੰਮ ਕਰ ਰਹੇ ਹਨ। ਇਸਦੇ ਨਾਲ ਹੀ ਡੱਲੇਵਾਲ ਨੇ ਨਾਰਾਜ਼ਗੀ ਜਤਾਈ ਕਿ ਡਾ. ਗੁਰਪਰੀਤ ਕੌਰ ਨੂੰ ਚਹਿਲ ਪਿੰਡ ਵਿਖੇ ਸ਼ਹੀਦ ਹੋਏ ਅਗਨੀਵੀਰ ਨੌਜਵਾਨ ਦੇ ਅੰਤਿਮ ਸੰਸਕਾਰ ਵਿੱਚ ਸ਼ਾਮਿਲ ਹੋਣਾ ਜ਼ਰੂਰੀ ਨਹੀਂ ਲੱਗਿਆ, ਜੋ ਕਿ ਇਕ ਗੰਭੀਰ ਅਤੇ ਸੰਵੇਦਨਸ਼ੀਲ ਮਾਮਲਾ ਹੈ।


.png)