ਹੁਸ਼ਿਆਰਪੁਰ - ਸੋਮਵਾਰ ਸ਼ਾਮ 5 ਵਜੇ ਭਾਰਤ ਅਤੇ ਪਾਕਿਸਤਾਨ ਦੇ ਡਾਇਰੈਕਟਰ ਜਨਰਲ ਮਿਲਟਰੀ ਆਪਰੇਸ਼ਨ (ਡੀਜੀਐਮਓ) ਵਿਚਾਲੇ ਗੱਲਬਾਤ ਹੋਈ। ਨਿਊਜ਼ ਏਜੰਸੀ ਪੀਟੀਆਈ ਨੇ ਇਹ ਜਾਣਕਾਰੀ ਦਿੱਤੀ ਹੈ। ਭਾਰਤੀ ਫੌਜ ਨੇ ਕਿਹਾ ਕਿ ਡੀਜੀਐਮਓ ਗੱਲਬਾਤ ਵਿੱਚ ਭਾਰਤ ਅਤੇ ਪਾਕਿਸਤਾਨ ਦੋਵਾਂ ਨੇ ਵਚਨਬੱਧ ਕੀਤਾ ਕਿ ਕਿਸੇ ਵੀ ਪਾਸਿਓਂ ਇੱਕ ਵੀ ਗੋਲੀ ਨਹੀਂ ਚਲਾਈ ਜਾਵੇਗੀ।
ਇਸ ਦੌਰਾਨ ਸੋਮਵਾਰ ਰਾਤ ਕਰੀਬ 9.30 ਵਜੇ ਜੰਮੂ-ਕਸ਼ਮੀਰ ਦੇ ਸਾਂਬਾ 'ਚ ਡਰੋਨ ਦੇਖੇ ਗਏ, ਜਿਨ੍ਹਾਂ ਨੂੰ ਭਾਰਤੀ ਏਅਰ ਡਿਫੈਂਸ ਨੇ ਡੇਗ ਦਿੱਤਾ। ਇਸ ਦੇ ਨਾਲ ਹੀ ਪੰਜਾਬ ਦੇ ਹੁਸ਼ਿਆਰਪੁਰ 'ਚ ਵੀ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ। ਪੂਰੇ ਜ਼ਿਲ੍ਹੇ ਵਿੱਚ ਬਲੈਕਆਊਟ ਕਰ ਦਿੱਤਾ ਗਿਆ। ਜਲੰਧਰ ਵਿੱਚ ਡਰੋਨ ਵੀ ਦੇਖੇ ਗਏ। ਇਸ ਦੌਰਾਨ ਡਿਪਟੀ ਕਮਿਸ਼ਨਰਾਂ ਨੇ ਕਿਹਾ ਕਿ ਘਬਰਾਉਣ ਦੀ ਨਹੀਂ ਲੋੜ, ਅਹਿਤਿਆਤ ਵੱਜੋਂ ਫੈਸਲਾ ਲਿਆ ਗਿਆ।
ਦੱਸਣਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 10 ਮਈ (ਸ਼ਨੀਵਾਰ) ਸ਼ਾਮ 5 ਵਜੇ ਤੋਂ ਜੰਗਬੰਦੀ ਲਾਗੂ ਹੋ ਗਈ ਹੈ। ਪਿਛਲੇ ਤਿੰਨ ਦਿਨਾਂ ਤੋਂ ਤਿੰਨਾਂ ਸੈਨਾਵਾਂ ਦੇ ਡੀਜੀ ਆਪਰੇਸ਼ਨ ਸਿੰਦੂਰ ਸਬੰਧੀ ਜਾਣਕਾਰੀ ਦੇ ਰਹੇ ਹਨ। ਉਨ੍ਹਾਂ ਸਪੱਸ਼ਟ ਕਿਹਾ ਕਿ ਸਾਡੀ ਲੜਾਈ ਅੱਤਵਾਦ ਅਤੇ ਅੱਤਵਾਦੀਆਂ ਦੇ ਖਿਲਾਫ ਸੀ, ਇਸ ਲਈ ਅਸੀਂ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਹਮਲਾ ਕੀਤਾ, ਪਰ ਪਾਕਿਸਤਾਨ ਨੇ ਅੱਤਵਾਦੀਆਂ ਦਾ ਸਮਰਥਨ ਕਰਨਾ ਸਹੀ ਸਮਝਿਆ।

