ਬਠਿੰਡਾ- ਪੰਜਾਬ 'ਚ ਨਸ਼ਾ ਤਸਕਰੀ ਖਿਲਾਫ ਚੱਲ ਰਹੀ ਮੁਹਿੰਮ 'ਚ ਬਠਿੰਡਾ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪੁਲੀਸ ਨੇ ਨਸ਼ਾ ਤਸਕਰ ਵੱਲੋਂ ਸਰਕਾਰੀ ਜ਼ਮੀਨ ’ਤੇ ਨਾਜਾਇਜ਼ ਤੌਰ ’ਤੇ ਬਣਾਏ ਦੋ ਘਰਾਂ ਨੂੰ ਢਾਹ ਦਿੱਤਾ ਹੈ।ਬਠਿੰਡਾ ਦੇ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਇਹ ਨਾਜਾਇਜ਼ ਕਬਜ਼ੇ ਕਰਕੇ ਬਣਾਏ ਗਏ ਸਨ। ਮੁਲਜ਼ਮਾਂ ਖ਼ਿਲਾਫ਼ ਨਸ਼ਾ ਤਸਕਰੀ ਦੇ ਦਰਜਨ ਦੇ ਕਰੀਬ ਕੇਸ ਦਰਜ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਪੰਜਾਬ ਪੁਲਿਸ ਦੀ ਮੁਹਿੰਮ ਜਾਰੀ ਰਹੇਗੀ।