ਅੱਜ ਸਵੇਰੇ ਲੁਧਿਆਣਾ ਵਿੱਚ ਇੱਕ ਗੈਂਗਸਟਰ ਨਾਲ ਪੁਲਿਸ ਦਾ ਮੁਕਾਬਲਾ ਹੋਇਆ ਜਿਸ ਦੌਰਾਨ ਮੁਲਜ਼ਮ ਪੁਲਿਸ 'ਤੇ ਗੋਲੀ ਚਲਾਈ। ਜਾਣਕਾਰੀ ਮੁਤਾਬਕ, ਪੁਲਿਸ ਗੈਂਗਸਟਰ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਗਈ ਸੀ, ਪਰ ਉਸ ਨੇ ਅਚਾਨਕ ਪੁਲਿਸ 'ਤੇ ਗੋਲੀ ਚਲਾ ਦਿੱਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਉਸਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ। ਗੈਂਗਸਟਰ ਦੀ ਲੱਤ ਵਿੱਚ ਗੋਲੀ ਲੱਗੀ ਅਤੇ ਉਸਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਕਈ ਹਥਿਆਰਾਂ ਦੀ ਬਰਾਮਦਗੀ ਹੋ ਚੁੱਕੀ ਹੈ ਅਤੇ ਪੁਲਿਸ ਵੱਲੋਂ ਅੱਗੇ ਦੀ ਜਾਂਚ ਚੱਲ ਰਹੀ ਹੈ। ਹਾਦਸੇ ਦੀ ਗੰਭੀਰਤਾ ਨੂੰ ਦੇਖਦਿਆਂ ਇਲਾਕੇ 'ਚ ਸੁਰੱਖਿਆ ਵਧਾ ਦਿੱਤੀ ਗਈ ਹੈ।