ਬਿਕ੍ਰਮ ਸਿੰਘ ਮਜੀਠੀਆ ਨੇ ਆਪਣੇ ਟਵੀਟ ਰਾਹੀਂ ਪੰਜਾਬ ਸਰਕਾਰ ਉੱਤੇ ਗੰਭੀਰ ਆਰੋਪ ਲਗਾਏ ਹਨ। ਉਨ੍ਹਾਂ ਦਾ ਦਾਅਵਾ ਹੈ ਕਿ ਮਜੀਠੇ ਹਲਕੇ ਵਿੱਚ ਜ਼ਹਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਦੇ ਮਾਮਲੇ ਵਿੱਚ ਸਰਕਾਰ ਨੇ ਸ਼ੁਰੂ ਤੋਂ ਹੀ ਗ਼ੈਰ ਜ਼ਿੰਮੇਵਾਦੀ ਰਵੱਈਆ ਅਖ਼ਤਿਆਰ ਕੀਤਾ। ਉਨ੍ਹਾਂ ਮੁਤਾਬਕ, ਪਹਿਲਾਂ ਤਾਂ ਸਰਕਾਰ ਨੇ ਮ੍ਰਿਤਕਾਂ ਦਾ ਪੋਸਟਮਾਰਟਮ ਨਹੀਂ ਕਰਵਾਇਆ ਅਤੇ ਇਸ ਘਟਨਾ ਨੂੰ ਓਹਲੇ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਹੁਣ ਬਾਬਾ ਬਕਾਲਾ ਸਾਹਿਬ ਹਲਕੇ ਵਿੱਚ ਨਜਾਇਜ਼ ਤਰੀਕੇ ਨਾਲ ਸ਼ਰੇਆਮ ਸ਼ਰਾਬ ਵੇਚੀ ਜਾ ਰਹੀ ਹੈ, ਜੋ ਸਿਧਾ ਸਿੱਧਾ ਕਾਨੂੰਨ ਦੀ ਉਲੰਘਣਾ ਹੈ। ਮਜੀਠੀਆ ਨੇ ਆਮ ਆਦਮੀ ਪਾਰਟੀ ਦੀ “ਨਸ਼ਿਆਂ ਵਿਰੁੱਧ ਯੁੱਧ” ਮੁਹਿੰਮ ਨੂੰ ਸਿਰਫ਼ ਇੱਕ PR (ਪਬਲਿਕ ਰਿਲੇਸ਼ਨ) ਕੈਂਪੇਨ ਕਹਿ ਕੇ ਨਿਰਾਥਕ ਦੱਸਿਆ ਅਤੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਅਤੇ ਕਾਨੂੰਨ ਵਿਵਸਥਾ ਦੀ ਹਾਲਤ ਬਹੁਤ ਹੀ ਗੰਭੀਰ ਹੋ ਚੁੱਕੀ ਹੈ। ਉਨ੍ਹਾਂ ਨੇ ਇਸ ਸਾਰੀ ਸਥਿਤੀ ਲਈ ਸਿੱਧਾ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਜ਼ਿੰਮੇਵਾਰ ਠਹਿਰਾਇਆ।


