ਲੁਧਿਆਣਾ, 30 ਮਈ 2025– ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਅੱਜ ਲੁਧਿਆਣਾ ਪੱਛਮੀ ਜਿਮਨੀ ਚੋਣ ਲਈ ਆਪਣਾ ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਇਸ ਸਮੇਂ ਉਹਨਾਂ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਸੰਜੀਵ ਅਰੋੜਾ ਦੇ ਰਿਸ਼ਤੇਦਾਰ ਵੀ ਮੌਜੂਦ ਸਨ।
ਨਾਮਜਦਗੀ ਪੱਤਰ ਜਮ੍ਹਾਂ ਕਰਵਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਲੋਕਾਂ ਵਲੋਂ ਉਨ੍ਹਾਂ ਨੂੰ ਬੇਹਦ ਪਿਆਰ ਮਿਲ ਰਿਹਾ ਹੈ ਅਤੇ ਉਹ ਲੁਧਿਆਣਾ ਪੱਛਮੀ ਜਿਮਨੀ ਚੋਣ ਵਿੱਚ ਕਾਬਿਲ-ਏ-ਗੌਰ ਜਿੱਤ ਹਾਸਲ ਕਰਨਗੇ।
ਅਮਨ ਅਰੋੜਾ ਨੇ ਵੀ ਆਪਣੇ ਬਿਆਨ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚ ਨਸ਼ਿਆਂ ਖਿਲਾਫ ਜ਼ੋਰਦਾਰ ਮੁਹਿੰਮ ਚਲਾ ਰਹੀ ਹੈ ਅਤੇ ਭਰਿਸ਼ਟਾਚਾਰ ਵਿਰੁੱਧ ਵੀ ਸਖਤ ਕਾਰਵਾਈ ਕਰ ਰਹੀ ਹੈ। ਉਹਨਾਂ ਨੇ ਲੁਧਿਆਣਾ ਦੇ ਲੋਕਾਂ ‘ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਉਹ ਸੰਜੀਵ ਅਰੋੜਾ ਨੂੰ ਹੀ ਆਪਣਾ ਵਿਧਾਇਕ ਚੁਣਨਗੇ ਕਿਉਂਕਿ ਉਹ ਸੂਝਵਾਨ ਅਤੇ ਇਮਾਨਦਾਰ ਆਗੂ ਹਨ।