ਮੋਹਾਲੀ- ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ 12ਵੀਂ ਜਮਾਤ ਦਾ ਨਤੀਜਾ ਐਲਾਨ ਦਿੱਤਾ ਹੈ। 91 ਫੀਸਦੀ ਵਿਦਿਆਰਥੀ ਪਾਸ ਹੋਏ ਹਨ। ਨਤੀਜਾ ਪਿਛਲੇ ਸਾਲ ਦੇ ਮੁਕਾਬਲੇ 2 ਫੀਸਦੀ ਘੱਟ ਰਿਹਾ ਹੈ। ਤਿੰਨੋਂ ਟਾਪਰ ਲੜਕੀਆਂ ਹਨ। ਬਰਨਾਲਾ ਦੀ ਹਰਸੀਰਤ ਕੌਰ ਪਹਿਲੇ ਸਥਾਨ ’ਤੇ ਰਹੀ। ਉਸ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ।
ਬੋਰਡ ਦੇ ਚੇਅਰਮੈਨ ਡਾ.ਅਮਰਪਾਲ ਸਿੰਘ ਪ੍ਰੈਸ ਕਾਨਫਰੰਸ ਕਰਦੇ ਹੋਏ ਕਿਹਾ ਕਿ ਵਿਦਿਆਰਥੀ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖ ਸਕਣਗੇ।

