ਮੋਹਾਲੀ : ਜ਼ੀਰਕਪੁਰ ਪੁਲਿਸ ਨੇ ਕੇ.ਸੀ. ਰਾਇਲ ਹੋਟਲ ਵਿੱਚ ਚੱਲ ਰਹੇ ਗੈਰ-ਕਾਨੂੰਨੀ ਜੂਏ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਜ਼ੀਰਕਪੁਰ ਤੇ ਮੋਹਾਲੀ ਪੁਲਿਸ ਨੇ ਸਾਂਝੇ ਛਾਪੇਮਾਰੀ ਦੌਰਾਨ 14 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਮੌਕੇ ਤੋਂ 25.30 ਲੱਖ ਰੁਪਏ ਦੀ ਨਗਦੀ,13 ਮੋਬਾਈਲ ਫੋਨ, 07 ਕਾਰਾਂ ਬਰਾਮਦ ਕੀਤੀਆਂ ਗਈਆਂ। ਜ਼ੀਰਕਪੁਰ ਪੁਲਿਸ ਥਾਣੇ ਵਿੱਚ ਮੁਲਾਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੋਹਾਲੀ ਪੁਲਿਸ ਦੇ ਸੀਨੀਅਰ ਪੁਲਿਸ ਕਪਤਾਨ ਹਰਮਨਦੀਪ ਸਿੰਘ ਹੰਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਮੋਹਾਲੀ ਤੇ ਜ਼ੀਰਕਪੁਰ ਪੁਲਿਸ ਨੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਵੱਡੀ ਸਫ਼ਲਤਾ ਹਾਸਲ ਕੀਤੀ ਹੈI ਪੁਲਿਸ ਨੇ 14 ਮੁਲਜ਼ਮਾਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ, ਜਦਕਿ ਦੋ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈI ਉਨ੍ਹਾਂ ਨੇ ਕਿਹਾ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹੋਟਲ ਦਾ ਮਾਲਕ ਸੈਂਟੀ ਆਪਣੇ ਮੈਨੇਜਰ ਦੇ ਨਾਲ ਮਿਲ ਕੇ ਹੋਟਲ ਦੀ ਤੀਜੀ ਮੰਜ਼ਿਲ 'ਤੇ ਜੂਏ ਦਾ ਗੈਰ-ਕਾਨੂੰਨੀ ਧੰਦਾ ਚਲਾ ਰਹੇ ਸੀ। ਇਸ ਸੂਚਨਾ ਦੇ ਅਧਾਰ 'ਤੇ ਥਾਣਾ ਜ਼ੀਰਕਪੁਰ ਦੇ ਇੰਚਾਰਜ ਇੰਸਪੈਕਟਰ ਸਤਿੰਦਰ ਸਿੰਘ ਦੀ ਅਗਵਾਈ ਹੇਠ ਛਾਪਾ ਮਾਰਿਆ ਗਿਆ।