ਮਥੁਰਾ ਜ਼ਿਲ੍ਹੇ ਦੇ ਮੰਟ ਥਾਣਾ ਖੇਤਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਹੋਇਆ, ਜਿੱਥੇ ਸੋਮਵਾਰ ਰਾਤ ਮੰਟ-ਵ੍ਰਿੰਦਾਵਨ ਰੋਡ 'ਤੇ ਹਾਥੀ ਬਾਬਾ ਆਸ਼ਰਮ ਦੇ ਨੇੜੇ ਇੱਕ ਬਾਈਕ ਬਿਜਲੀ ਦੇ ਖੰਭੇ ਨਾਲ ਜਾ ਟਕਰਾਈ। ਟਕਰ ਦੇ ਝਟਕੇ ਨਾਲ ਬਾਈਕ ਵਿੱਚ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਦੋਵੇਂ ਬਾਈਕ ਸਵਾਰ ਨੌਜਵਾਨਾਂ ਨੂੰ ਬਚਣ ਦਾ ਕੋਈ ਮੌਕਾ ਨਹੀਂ ਮਿਲਿਆ ਅਤੇ ਉਹ ਸੜ ਕੇ ਮੌਤ ਦੇ ਮੂੰਹ ਵਿਚ ਚਲੇ ਗਏ।
ਐਸਐਚਓ ਜਸਬੀਰ ਸਿੰਘ ਨੇ ਦੱਸਿਆ ਕਿ ਅਲੀਗੜ੍ਹ ਦੇ ਇਕ ਨਿਵਾਸੀ ਆਜ਼ਾਦ ਨੇ ਹਾਦਸਾ ਦੇਖ ਕੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਅਤੇ ਫਾਇਰ ਬ੍ਰਿਗੇਡ ਟੀਮ ਮੌਕੇ 'ਤੇ ਪਹੁੰਚੀ, ਪਰ ਉਦੋਂ ਤੱਕ ਬਾਈਕ ਸਵਾਰਾਂ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ, ਅਤੇ ਪੁਲਿਸ ਹਾਲੇ ਵੀ ਬਾਈਕ ਦੇ ਇੰਜਣ ਅਤੇ ਚੈਸੀ ਨੰਬਰ ਰਾਹੀਂ ਉਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।