HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸ਼ਹੀਦੀ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ 'ਚ ਸ਼ਰਧਾ ਨਾਲ ਮਨਾਇਆ ਜਾਵੇਗਾ- ਹਰਜੋਤ ਬੈਂਸ


ਰੂਪਨਗਰ, 5 ਜੂਨ: ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ ਡਿਪਟੀ ਕਮਿਸ਼ਨਰ ਦਫਤਰ, ਰੂਪਨਗਰ ਵਿਖੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਦੀ ਸ਼ਹੀਦੀ ਸਮਾਗਮਾਂ ਸਬੰਧੀ ਰੱਖੀ ਇੱਕ ਵਿਸੇਸ਼ ਮੀਟਿੰਗ ਮੌਕੇ ਕੀਤਾ। 

ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਸਮਾਗਮ ਨਵੰਬਰ ਮਹੀਨੇ ਵਿਚ ਆਯੋਜਿਤ ਹੋਣਗੇ ਅਤੇ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਸਮਾਗਮਾਂ ਨੂੰ ਵੱਡੇ ਪੱਧਰ ਉੱਤੇ ਮਨਾਇਆ ਜਾਵੇਗਾ ਜਦਕਿ ਇਸ ਪਵਿੱਤਰ ਮੌਕੇ ਦੇਸ਼ ਵਿਦੇਸ਼ ਤੋ ਲੱਖਾਂ ਸੰਗਤਾਂ ਸ਼ਹੀਦੀ ਸਮਾਗਮਾਂ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਹੈ। 

ਉਨ੍ਹਾਂ ਨੇ ਕਿਹਾ ਕਿ ਸਾਡੇ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਦੌਰਾਨ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਸਾਰੇ ਵਿਭਾਗਾ ਦੇ ਅਧਿਕਾਰੀਆਂ ਨੂੰ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਜਿੰਮੇਵਾਰੀ ਨਾਲ ਨਿਭਾਉਣੀ ਚਾਹੀਦੀ ਹੈ ਅਤੇ ਸਮਾਗਮਾਂ ਦੀ ਸਮੁੱਚੀ ਰੂਪ ਰੇਖਾ ਅਨੁਸਾਰ ਪ੍ਰਬੰਧਾਂ ਕੀਤੇ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਲੱਖਾਂ ਸ਼ਰਧਾਂਲੂਆਂ ਦੀ ਆਮਦ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵੱਲੋਂ ਟੈਂਟ ਸਿਟੀ ਦਾ ਪ੍ਰਬੰਧ ਕੀਤਾ ਜਾਵੇਗਾ, ਜਿੱਥੇ ਸ਼ਰਧਾਲੂਆਂ ਨੂੰ ਸਾਰੀਆਂ ਲੋੜੀਦੀਆ ਬੁਨਿਆਦੀ ਸਹੂਲਤਾਂ ਮਿਲਣਗੀਆਂ ਅਤੇ ਬਿਹਤਰ ਆਵਾਜਾਈ ਸੇਵਾਵਾਂ ਮੁਹਈਆ ਕਰਵਾਈਆਂ ਜਾਣਗੀਆਂ।

ਉਨ੍ਹਾਂ ਨੇ ਕਿਹਾ ਕਿ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਦੌਰਾਨ ਵਿਰਾਸਤ ਏ ਖਾਲਸਾ ਵਿੱਚ ਲਾਈਟ ਐਡ ਸਾਊਡ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ, ਜਿਸ ਰਾਹੀ ਅੱਜ ਦੀ ਪੀੜ੍ਹੀ ਨੂੰ ਆਪਣੇ ਧਰਮ ਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਤਰਾਂ ਦੇ ਸ਼ੋਅ ਡਰੋਨ ਰਾਹੀ ਵਿਸ਼ਵ ਪੱਧਰੀ ਤਕਨੀਕ ਨਾਲ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਨੋਵੇ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸ਼ਹੀਦੀ ਦਿਹਾੜੇ ਤੋਂ ਪਹਿਲਾਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਨੂੰ ਮੁਕੰਮਲ ਤੌਰ ਉੱਤੇ ਵਾਈਟ ਸਿਟੀ ਵਜੋਂ ਤਬਦੀਲ ਕੀਤਾ ਜਾਵੇਗਾ ਅਤੇ ਭਵਿੱਖ ਵਿੱਚ ਜਿਹੜੀਆਂ ਵੀ ਇਮਾਰਤਾਂ ਦੀ ਉਸਾਰੀ ਹੋਵੇਗੀ, ਉਨ੍ਹਾਂ ਲਈ ਇਹ ਨਿਯਮ ਤਹਿ ਕੀਤੇ ਜਾਣਗੇ ਕਿ ਉਨ੍ਹਾਂ ਇਮਾਰਤਾਂ ਦਾ ਰੰਗ ਸਫੇਦ ਹੋਵੇ। 

ਸ. ਬੈਂਸ ਨੇ ਕਿਹਾ ਕਿ ਸ੍ਰੀ ਅਨੰਦਪੁਰ ਵਿਖੇ ਭਾਈ ਜੈਤਾ ਜੀ ਦੀ ਯਾਦਗਾਰ ਨੂੰ 5 ਸਤੰਬਰ ਤੱਕ ਮੁਕੰਮਲ ਕੀਤਾ ਜਾਵੇਗਾ ਅਤੇ ਭਾਈ ਜੈਤਾ ਜੀ/ਬਾਬਾ ਜੀਵਨ ਸਿੰਘ ਜੀ ਸ਼ਹੀਦ ਦੀ ਯਾਦਗਾਰ ਨੂੰ ਉਨ੍ਹਾਂ ਦੇ ਜਨਮ ਦਿਹਾੜੇ ਮੌਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ। ਨੇਚਰ ਪਾਰਕ ਦਾ ਸਮਾਂ ਸਵੇਰੇ 5 ਵਜੇ ਤੋ ਰਾਤ 10 ਵਜੇ ਤੱਕ ਵਧਾਇਆ ਜਾਵੇਗਾ ਅਤੇ ਵਿਰਾਸਤ ਏ ਖਾਲਸਾ ਦੀ ਲਾਈਬ੍ਰੇਰੀ ਨੂੰ ਸ਼ਾਮ 7.30 ਵਜੇ ਤੱਕ ਖੋਲਿਆ ਜਾਵੇਗਾ। ਸ੍ਰੀ ਅਨੰਦਪੁਰ ਸਾਹਿਬ ਵਿਚ ਦਸਤਾਰ ਮਿਊਜੀਅਮ ਦੀ ਉਸਾਰੀ ਕਰਵਾਈ ਜਾਵੇਗੀ।

ਉਨ੍ਹਾਂ ਨੇ ਦੱਸਿਆ ਕਿ ਇਸ ਪਵਿੱਤਰ ਦਿਹਾੜੇ ਨੂੰ ਧਿਆਨ ਵਿੱਚ ਰੱਖਦੇ ਹੋਏ ਸ਼ਰਧਾ ਭਾਵਨਾ ਨਾਲ ਸ੍ਰੀ ਅਨੰਦਪੁਰ ਸਾਹਿਬ/ਕੀਰਤਪੁਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਦੇ ਇਲਾਕੇ ਵਿੱਚ ਹਰਿਆਵਲ ਨੂੰ ਹੋਰ ਤੇਜ਼ੀ ਨਾਲ ਉਸਾਰਿਆ ਜਾਵੇਗਾ ਅਤੇ 3.50 ਲੱਖ ਪੌਦੇ ਲਗਾਉਣ ਦੀ ਵਿਸੇਸ਼ ਮੁਹਿੰਮ ਸੁਰੂ ਕੀਤੀ ਜਾਵੇਗੀ। 

ਕੈਬਨਿਟ ਮੰਤਰੀ ਨੇ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਵੀ.ਆਈ.ਪੀ ਰੋਡ ਦਾ ਨਾਮ ਸਾਹਿਬਜਾਦਾ ਜੁਝਾਰ ਸਿੰਘ ਮਾਰਗ ਰੱਖਿਆ ਜਾਵੇਗਾ ਅਤੇ ਇਸ ਮਾਰਗ ਦਾ ਸੁੰਦਰੀਕਰਨ ਕੀਤਾ ਜਾਵੇਗਾ। 

ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਦਿਨ ਪ੍ਰਤੀ ਦਿਨ ਵੱਧ ਰਹੀ ਹੈ, ਇਸ ਲਈ ਗੁਰੂ ਨਗਰੀ ਵਿੱਚ ਇੱਕ ਬਹੁ ਮੰਜਲਾਂ ਵਹੀਕਲ ਪਾਰਕਿੰਗ ਦੀ ਉਸਾਰੀ ਵੀ ਕਰਵਾਈ ਜਾਵੇਗੀ। 

ਉਨ੍ਹਾਂ ਨੇ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸ੍ਰੀ ਅਨੰਦਪੁਰ ਸਾਹਿਬ ਤੇ ਕੀਰਤਪੁਰ ਸਾਹਿਬ ਵਿੱਚ ਪੱਕੇ ਤੌਰ ਤੇ ਆਲਟਰਾਮਾਡਰਨ ਬਾਥਰੂਮ ਬਣਾਏ ਜਾਣਗੇ।

ਇਸ ਮੌਕੇ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ, ਪੂਜਾ ਸਿਆਲ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ, ਗੁਰਵਿੰਦਰ ਜੋਹਲ ਰਿਜ਼ਨਲ ਟ੍ਰਾਂਸਪੋਰਟ ਅਥਾਰਟੀ, ਜਸਪ੍ਰੀਤ ਸਿੰਘ ਐਸਡੀਐਮ, ਸਚਿਨ ਪਾਠਕ ਐਸਡੀਐਮ, ਅਰਵਿੰਦਰਪਾਲ ਸਿੰਘ ਸੋਮਲ ਸਹਾਇਕ ਕਮਿਸ਼ਨਰ, ਜਸਜੀਤ ਸਿੰਘ ਮੁੱਖ ਮੰਤਰੀ ਫੀਲਡ ਅਫਸਰ, ਡਾ.ਸੰਜੀਵ ਗੌਤਮ ਜਿਲ੍ਹਾ ਕੋਆਰਡੀਨੇਟਰ ਚੇਅਰਮੈਨ ਗੁਰੂ ਰਵਿਦਾਸ ਆਯੂਰਵੈਦਿਕ ਯੂਨੀਵਰਸਿਟੀ, ਹਰਜੀਤ ਸਿੰਘ ਜੀਤਾ ਪ੍ਰਧਾਨ ਨਗਰ ਕੋਂਸਲ, ਕਮਿੱਕਰ ਸਿੰਘ ਡਾਢੀ ਚੇਅਰਮੈਨ, ਕੇਹਰ ਸਿੰਘ, ਜਸਪ੍ਰੀਤ ਸਿੰਘ ਜੇ.ਪੀ, ਬਾਦਲਦੀਨ ਜਿਲ੍ਹਾ ਮਾਲ ਅਫਸਰ, ਬਲਜਿੰਦਰ ਗਰੇਵਾਲ ਡੀਡੀਪੀਓ, ਇਸ਼ਾਨ ਚੋਧਰੀ ਬੀਡੀਪੀਓ, ਭੁੱਲਰ ਕਾਰਜਕਾਰੀ ਇੰ., ਤੁਛਾਰ ਕਾਰਜਕਾਰੀ ਇੰ., ਸੁਰਿੰਦਰਪਾਲ, ਰਾਜੇਸ਼ ਕੁਮਾਰ, ਭੁਪਿੰਦਰ ਸਿੰਘ ਟੂਰਿਜਮ ਵਿਭਾਗ,  ਹਰਜਿੰਦਰ ਸਿੰਘ ਜਿਲ੍ਹਾ ਵਣ ਅਫਸਰ, ਡਾ.ਸਵਪਨਜੀਤ ਕੌਰ ਸਿਵਲ ਸਰਜਨ ਅਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।


 

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies