ਅੰਮ੍ਰਿਤਸਰ- ਅੰਮ੍ਰਿਤਸਰ ਦੇ ਪਿੰਡ ਰਾਮਦਵਾਲੀ ਸੁਖਮਨ ਮੈਡੀਕਲ ਦੇ ਉੱਪਰ ਦੋ ਅਣਪਛਾਤੇ ਨੌਜਵਾਨਾਂ ਵੱਲੋਂ ਫਾਇਰਿੰਗ ਕੀਤੀ ਗਈ ਜੇ ਗੱਲ ਕਰੀਏ ਆਏ ਦਿਨ ਹੀ ਕਿਤੇ ਨਾ ਕਿਤੇ ਗੋਲੀਆਂ ਚੱਲਣ ਦੀ ਵਾਰਦਾਤ ਸਾਹਮਣੇ ਆਉਂਦੀ ਰਹਿੰਦੀ ਹੈ ਇਸੇ ਤਰ੍ਹਾਂ ਹੀ ਥਾਣਾ ਮਤੇਵਾਲ ਦੇ ਅਧੀਨ ਪੈਂਦਾ ਪਿੰਡ ਰਾਮਦਵਾਲੀ ਇੱਕ ਮੈਡੀਕਲ ਦੇ ਉੱਪਰ ਦੋ ਨੌਜਵਾਨ ਪਲਸਰ ਮੋਟਰਸਾਈਕਲ ਤੇ ਸਵਾਰ ਸੁਖਮਨ ਮੈਡੀਕਲ ਦੇ ਉੱਪਰ ਗੋਲੀ ਚਲਾਉਂਦੇ ਨੇ ਜਵਾਬੀ ਕਾਰਵਾਈ ਦੇ ਵਿੱਚ ਮੈਡੀਕਲ ਦੇ ਮਾਲਕ ਵੱਲੋਂ ਵੀ ਫਾਇਰਿੰਗ ਕੀਤੀ ਜਾਂਦੀ ਹੈ ਨੌਜਵਾਨ ਉਥੋਂ ਫਰਾਰ ਹੋ ਜਾਂਦੇ ਹਨ ਪੁਲਿਸ ਇਸ ਮਾਮਲੇ ਦੀ ਕਰ ਰਹੀ ਹੈ ਜਾਂਚ ਪੁਲਿਸ ਦਾ ਕਹਿਣਾ ਹੈ ਕਿ ਮੈਡੀਕਲ ਸਟੋਰ ਦੇ ਮਾਲਕ ਨੂੰ ਕੁਝ ਦਿਨ ਪਹਿਲਾਂ ਹੀ ਇੱਕ ਧਮਕੀ ਭਰਿਆ ਫੋਨ ਆਇਆ ਉਸ ਤੋਂ ਬਾਅਦ ਦੋ ਨੌਜਵਾਨਾਂ ਵੱਲੋਂ ਮੈਡੀਕਲ ਸਟੋਰ ਦੇ ਉੱਪਰ ਫਾਇਰਿੰਗ ਕੀਤੀ ਜਾਂਦੀ ਹੈ। ਪੁਲਿਸ ਦਾ ਕਹਿਣਾ ਹੈ ਕਿ ਆਸ ਪਾਸ ਦੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ ਜਲਦੀ ਹੀ ਇਹਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋ ਨੌਜਵਾਨ ਪਲਸਰ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਸਨ ਜਿਨਾਂ ਨੇ ਆਪਣੇ ਮੂੰਹ ਕੱਪੜੇ ਦੇ ਨਾਲ ਲਪੇਟੇ ਹੋਏ ਸਨ ਤੇ ਮੋਟਰਸਾਈਕਲ ਤੇ ਨੰਬਰ ਪਲੇਟ ਵੀ ਨਹੀਂ ਸੀ ਉਹਨਾਂ ਵੱਲੋਂ ਦੁਕਾਨ ਦੇ ਉੱਤੇ ਦੋ ਗੋਲੀਆਂ ਚਲਾਈਆਂ ਗਈਆਂ ਜਿਸ ਤੋਂ ਬਾਅਦ ਦੁਕਾਨਦਾਰ ਵੱਲੋਂ ਵੀ ਉਹਨਾਂ ਦੇ ਫਾਇਰ ਕੀਤਾ ਗਿਆ। ਪਰ ਉਹ ਮੋਟਰਸਾਈਕਲ ਤੇ ਨੌਜਵਾਨ ਫਰਾਰ ਹੋ ਗਏ ਹਨ ਅਸੀਂ ਆਲੇ ਦੁਆਲੇ ਦੇ ਸੀਸੀਟੀ ਕੈਮਰੇ ਖੰਗਾਲ ਰਹੇ ਹਾਂ ਜਲਦੀ ਹੀ ਉਹਨਾਂ ਨੂੰ ਕਾਬੂ ਕਰ ਲਿਆ ਜਾਵੇਗਾ।

