ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਬੀਤੀ ਕੱਲ੍ਹ ਵਿਜੀਲੈਂਸ ਬਿਊਰੋ ਨੇ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਸੀl ਜਿਨ੍ਹਾਂ ਤੋਂ ਵਿਜੀਲੈਂਸ ਅਧਿਕਾਰੀਆਂ ਨੇ ਰਾਤ ਭਰ ਪੁੱਛਗਿੱਛ ਕੀਤੀ ਹੈl ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਅੱਜ ਮੋਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੁੱਧਵਾਰ ਰਾਤ ਨੂੰ, ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਜਾਜ਼ਤ ਮਿਲਣ ਤੋਂ ਬਾਅਦ ਇਕ ਘੰਟੇ ਲਈ ਉਨ੍ਹਾਂ ਨਾਲ ਮੁਲਾਕਾਤ ਕੀਤੀ।