ਲੁਧਿਆਣਾ ਦੀ ਮਸ਼ਹੂਰ ਇੰਸਟਾਗ੍ਰਾਮ ਇੰਫਲੂਐਂਸਰ ਕਮਲ ਕੌਰ ਭਾਬੀ, ਜਿਸ ਦਾ ਅਸਲ ਨਾਂ ਕੰਚਨ ਕੁਮਾਰੀ ਸੀ ਦੇ ਕਤਲ ਦੇ ਪਿੱਛੇ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੋਂ ਖ਼ਿਲਾਫ਼ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਅੰਮ੍ਰਿਤਪਾਲ ਸਿੰਘ ਮਹਿਰੋਂ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਹੈ। ਦੱਸ ਦੇਈਏ ਕਿ ਬੀਤੇ ਦਿਨੀਂ ਕਮਲ ਕੌਰ ਦੇ ਨਾਮ ਨਾਲ ਮਸ਼ਹੂਰ ਕੰਚਨ ਕੁਮਾਰੀ ਦੀ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ ਦੇ ਨੇੜੇ ਪਾਰਕਿੰਗ ਵਿਚ ਬੰਦ ਗੱਡੀ ਵਿਚ ਲਾਸ਼ ਮਿਲੀ ਸੀ। ਜਿਸ ਦੀ ਜਿੰਮੇਵਾਰੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਲਈ ਸੀ। ਕਮਲ ਕੌਰ ਭਾਬੀ ਸੋਸ਼ਲ ਮੀਡੀਆ ਉੱਤੇ ਅਕਸਰ ਅਸ਼ਲੀਲ ਸਮੱਗਰੀ ਕਾਰਨ ਚਰਚਾ ਵਿੱਚ ਰਹਿੰਦੀ ਸੀ। ਇਸ ਮਾਮਲੇ 'ਚ ਅੰਮ੍ਰਿਤਪਾਲ ਦੇ ਦੋ ਸਾਥੀ ਜਸਪ੍ਰੀਤ ਸਿੰਘ ਅਤੇ ਨਿਮਰਤਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਮੁੱਖ ਦੋਸ਼ੀ ਅੰਮ੍ਰਿਤਪਾਲ ਦੀ ਭਾਲ ਜਾਰੀ ਹੈ।

