ਲੁਧਿਆਣਾ, 3 ਜੂਨ, 2025- ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ ਜਨਰਲ ਆਬਜ਼ਰਵਰ ਰਾਜੀਵ ਕੁਮਾਰ ਆਈ.ਏ.ਐਸ ਸੋਮਵਾਰ, ਬੁੱਧਵਾਰ ਅਤੇ ਸ਼ੁੱਕਰਵਾਰ ਸ਼ਾਮ 5:00 ਵਜੇ ਤੋਂ ਸ਼ਾਮ 6:00 ਵਜੇ ਤੱਕ ਮੀਟਿੰਗ ਹਾਲ, ਇੰਟਰਨੈਸ਼ਨਲ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ), ਲੁਧਿਆਣਾ ਵਿਖੇ ਲੋਕਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਚੋਣਾਂ ਨਾਲ ਸਬੰਧਤ ਸ਼ਿਕਾਇਤਾਂ ਅਤੇ ਸਵਾਲਾਂ ਦੇ ਹੱਲ ਲਈ ਉਪਲਬਧ ਰਹਿਣਗੇ।

