ਲੁਧਿਆਣਾ - ਭਾਰਤੀ ਜਨਤਾ ਪਾਰਟੀ ਵਿੱਚ ਸੇਵਾ ਨਿਭਾ ਰਹੇ ਸਮਾਜ ਸੇਵਕ ਸੋਨੂੰ ਭਾਰਦਵਾਜ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ 'ਆਪ' ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਮਹਿੰਦਰ ਭਗਤ, ਡਾ. ਸੰਨੀ ਆਹਲੂਵਾਲੀਆ ਅਤੇ ਸਥਾਨਕ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਸੋਨੂੰ ਭਾਰਦਵਾਜ ਨੇ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ 'ਆਪ' ਦੀ ਲਹਿਰ ਹੈ। ਅਸੀਂ ਇਹ ਚੋਣ ਵੱਡੇ ਫਰਕ ਨਾਲ ਜਿੱਤਾਂਗੇ। ਉਨ੍ਹਾਂ ਲੋਕਾਂ ਨੂੰ 19 ਜੂਨ ਨੂੰ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਜੇਕਰ ਹਲਕਾ ਪੱਛਮੀ ਦੇ ਲੋਕ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੂੰ ਆਪਣਾ ਵਿਧਾਇਕ ਚੁਣਦੇ ਹਨ ਤਾਂ ਹਲਕੇ ਵਿੱਚ ਵਿਕਾਸ ਚਾਰ ਗੁਣਾ ਤੇਜ਼ੀ ਨਾਲ ਹੋਵੇਗਾ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ 'ਆਪ' ਸਰਕਾਰ 'ਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਲਗਾਤਾਰ ਵਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਪੱਛਮੀ ਵਿੱਚ 'ਆਪ' ਦੀ ਲਹਿਰ ਹੈ। ਅਸੀਂ ਇਹ ਚੋਣ ਵੱਡੇ ਫਰਕ ਨਾਲ ਜਿੱਤਾਂਗੇ।