ਮਾਨਸਾ, 28 ਜੂਨ- ਮਾਨਸਾ ਜੇਲ੍ਹ ਵਿੱਚ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਖੜੇ ਹੋ ਗਏ ਹਨ, ਜਦੋਂ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕੈਦੀ ਪਾਦਰੀ ਬਜਿੰਦਰ ਸਿੰਘ ਕੋਲੋਂ ਮੋਬਾਈਲ ਫੋਨ ਅਤੇ ਨਕਦੀ ਰਕਮ ਮਿਲੀ। ਇਹ ਮਾਮਲਾ ਸਾਹਮਣੇ ਆਉਂਦੇ ਹੀ ਜੇਲ੍ਹ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਘਟਨਾ ਦੀ ਤਫਤੀਸ਼ ਸ਼ੁਰੂ ਹੋਈ ਅਤੇ ਮੁਢਲੀ ਜਾਂਚ ਰਿਪੋਰਟ ਆਉਣ ਤੋਂ ਬਾਅਦ ਜੇਲ੍ਹ ਦੇ ਸੁਪਰੀਡੈਂਟ ਇਕਬਾਲ ਬਰਾੜ ਨੂੰ ਤੁਰੰਤ ਅਹੁਦੇ ਤੋਂ ਹਟਾ ਕੇ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਮਾਮਲੇ ਨੇ ਕੈਦੀਆਂ ਨੂੰ ਮਿਲ ਰਹੀਆਂ ਸਹੂਲਤਾਂ ਅਤੇ ਜੇਲ੍ਹ ਪ੍ਰਬੰਧਨ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ।

