ਚੰਡੀਗੜ੍ਹ, 27 ਜੂਨ 2025 – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਮਹੱਤਵਪੂਰਕ ਐਲਾਨ ਕੀਤੇ ਹਨ। ਅੱਜ ਪਾਰਟੀ ਦੇ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦੀ ਰਚਨਾ ਕੀਤੀ ਗਈ। ਨਵੇਂ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੁੰਦੜ ਨੂੰ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਨੂੰ ਸਕੱਤਰ ਅਤੇ ਐਨ. ਕੇ. ਸ਼ਰਮਾ ਨੂੰ ਖਜਾਨਚੀ ਬਣਾਇਆ ਗਿਆ ਹੈ। ਇਸੇ ਤਰ੍ਹਾਂ, ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਪ੍ਰਧਾਨੀ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਇਸ ਦੇ ਨਾਲ, ਅਕਾਲੀ ਦਲ ਦੀ ਨਵੀ ਕੋਰ ਕਮੇਟੀ ਦੀ ਵੀ ਘੋਸ਼ਣਾ ਕੀਤੀ ਗਈ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਕੋਰ ਕਮੇਟੀ ਵਿੱਚ ਬਲਵਿੰਦਰ ਸਿੰਘ ਭੁੰਦੜ, ਹਰਜਿੰਦਰ ਸਿੰਘ ਧਾਮੀ, ਨਰੇਸ਼ ਗੁਜਰਾਲ, ਪਰਮਜੀਤ ਸਿੰਘ ਸਰਨਾ, ਬਿਕਰਮ ਮਜੀਠੀਆ, ਹਰਸਿਮਰਤ ਕੌਰ ਬਾਦਲ, ਗੁਲਜ਼ਾਰ ਸਿੰਘ ਰਾਣੀਕੇ, ਅਤੇ ਹੋਰ ਕਈ ਪ੍ਰਮੁੱਖ ਆਗੂਆਂ ਦੇ ਨਾਮ ਸ਼ਾਮਿਲ ਹਨ। ਇਸ ਦੇ ਇਲਾਵਾ ਪੰਜ ਐਕਸ ਆਫੀਸ਼ੀਓ ਮੈਂਬਰ ਵੀ ਕੋਰ ਕਮੇਟੀ ਵਿਚ ਰੱਖੇ ਗਏ ਹਨ ਜਿਨ੍ਹਾਂ ਵਿੱਚ ਮੀਡੀਆ ਹੈਡ ਹਰਚਰਨ ਸਿੰਘ ਬੈਂਸ, ਯੂਥ, ਇਸਤਰੀ ਅਤੇ ਐਸ.ਓ.ਆਈ ਦੇ ਪ੍ਰਧਾਨਾਂ ਸਮੇਤ ਮੁੱਖ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਵੀ ਸ਼ਾਮਲ ਹਨ।
ਇਹ ਨਵਾਂ ਢਾਂਚਾ ਪਾਰਟੀ ਵਿੱਚ ਵਿਵਸਥਾ ਅਤੇ ਨਵੀ ਉਰਜਾ ਲਿਆਉਣ ਦੀ ਕੋਸ਼ਿਸ਼ ਦਾ ਹਿੱਸਾ ਹੈ, ਜਿਸ ਰਾਹੀਂ ਅਕਾਲੀ ਦਲ ਆਪਣੀ ਜੜ੍ਹਾਂ ਨੂੰ ਹੋਰ ਮਜ਼ਬੂਤ ਕਰਕੇ ਆਉਣ ਵਾਲੇ ਚੋਣੀ ਮੌਕਿਆਂ ਲਈ ਤਿਆਰੀ ਕਰ ਰਹੀ ਹੈ।