ਅੰਮ੍ਰਿਤਸਰ - ਅੰਮ੍ਰਿਤਸਰ ਨਸ਼ਿਆਂ ਖਿਲਾਫ ਸੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੱਧ ਨੂੰ ਅੱਗੇ ਤੋਰਦੇ ਹੋਏ ਅੱਜ ਥਾਣਾ ਮਜੀਠਾ ਰੋਡ ਦੇ ਇਲਾਕਾ ਫਤਿਹਗੜ੍ਹ ਚੂੜੀਆਂ ਰੋਡ ਨਿਰੰਕਾਰੀ ਕਲੋਨੀ ਵਿੱਚ ਨਸ਼ਾ ਤਸਕਰ ਰਕੇਸ਼ ਉਰਫ ਕੇਸ਼ੀ ਜਿਸ ਉੱਤੇ ਪਹਿਲਾਂ ਤੋ ਹੀ 6 ਮੁੱਕਦਮੇ ਵੱਖ-ਵੱਖ ਧਾਰਾਵਾ ਹੇਠ ਦਰਜ ਹਨ, ਦੀ ਜਾਇਦਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹ ਦਿੱਤੀ। ਇੰਨਾ ਪਰਚਿਆਂ ਵਿੱਚ ਐਨ ਡੀ ਪੀ ਐਸ ਐਕਟ ਦੇ ਚਾਰ, 1 ਆਬਕਾਰੀ ਐਕਟ, ਇਕ ਅਪਰਾਧ ਤੇ ਲੱਟਾਂ ਖੋਹਾਂ ਸਬੰਧੀ ਦਰਜ ਹਨ । ਇਹ ਲੰਮੇ ਸਮੇਂ ਤੋ ਨਸ਼ਾ ਤਸਕਰੀ ਦਾ ਕੰਮ ਕਰ ਰਿਹਾ ਸੀ।ਅੱਜ ਇਸ ਨਸ਼ਾ ਤਸਕਰ ਦਾ ਮਕਾਨ ਜਿਲਾ ਪ੍ਰਸ਼ਾਸਨ ਨੇ ਢਾਹ ਦਿਤਾ। ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਸ਼ਹਿਰ ਵਿੱਚ ਨਸ਼ਾ ਸਮਗਲਰਾਂ ਦੀਆਂ 8 ਜਾਇਦਾਤਾਂ ਢਾਹੀਆਂ ਜਾ ਚੁੱਕੀਆਂ ਹਨ। ਇਸ ਮੌਕੇ ਵਿਸ਼ੇਸ ਤੌਰ ਉਤੇ ਪਹੁੰਚੇ ਪੁਲਸਿ ਕਮਸਿ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਨਸ਼ਾ ਤਸਕਰਾਂ ਨੂੰ ਚੇਤਾਵਨੀ ਭਰੇ ਲਹਿਜੇ ਵਿੱਚ ਸਪਸ਼ਟ ਸੰਦੇਸ਼ ਦਿੱਤਾ ਜੋ ਲੋਕ ਸਾਡੇ ਨੌਜਵਾਨਾਂ ਦੀ ਜ਼ਿੰਦਗੀ ਵਿੱਚ ਨਸ਼ਆਿਂ ਰੂਪੀ ਜ਼ਹਿਰ ਘੋਲ ਰਹੇ ਹਨ, ਉਹਨਾਂ ਉੱਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖਿਲਾਫ ਪੁਲਿਸ ਸਖਤ ਕਾਰਵਾਈ ਕਰ ਰਹੀ ਹੈ ਅਤੇ ਜੋ ਵੀ ਇਸ ਧੰਦੇ ਵਿੱਚ ਸ਼ਾਮਿਲ ਹੈ, ਉਸ ਨੂੰ ਜੇਲ ਵਿੱਚ ਸੁਟਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨਸ਼ੇ ਦੇ ਰੋਗੀਆਂ ਦਾ ਇਲਾਜ ਵੀ ਪੁਲਿਸ ਕਰਵਾ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਇਸ ਨਸ਼ਾ ਵਿਰੁੱਧ ਮੁਹਿੰਮ ਉੱਤੇ ਨਜ਼ਰ ਰੱਖ ਰਹੇ ਹਨ ਅਤੇ ਪੁਲਿਸ ਰੋਜ਼ਾਨਾ ਨਸ਼ੇ ਦੀਆਂ ਵੱਡੀਆਂ ਖੇਪਾਂ ਬਰਾਮਦ ਕਰ ਰਹੀ ਹੈ। ਉਹਨਾਂ ਲੋਕਾਂ ਨੂੰ ਇਹ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ। ਉਹਨਾਂ ਕਿਹਾ ਕਿ ਅਸੀਂ ਜਾਣਕਾਰੀ ਦੇਣ ਵਾਲੇ ਦਾ ਨਾਂ ਬਿੁਲਕੁਲ ਗੁਪਤ ਰੱਖ ਕੇ ਐਸੀ ਕਾਰਵਾਈ ਕਰਾਂਗੇ ਕਿ ਨਸ਼ਾ ਤਸਕਰਾਂ ਦੀਆਂ ਆਉਣ ਵਾਲੀਆਂ ਪੀੜੀਆਂ ਵੀ ਯਾਦ ਰੱਖਣਗੀਆਂ।

