ਗੁਰਦਾਸਪੁਰ- ਗੁਰਦਾਸਪੁਰ ਦੇ ਹਨੂੰਮਾਨ ਚੌਕ ਸਥਿਤ ਸਟੇਟ ਬੈਂਕ ਆਫ਼ ਇੰਡੀਆ ਦੀ ਬਰਾਂਚ ’ਚ ਉਸ ਵੇਲੇ ਹਫ਼ੜਾ-ਦਫ਼ੜੀ ਮੱਚ ਗਈ, ਜਦੋਂ ਅਚਾਨਕ ਬੈਂਕ ਦੇ ਅੰਦਰ ਅੱਗ ਲੱਗ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਮੌਕੇ ’ਤੇ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਲਈ ਪੂਰੀ ਜੱਦੋ-ਜਹਿਦ ਕੀਤੀ ਗਈ। ਅੱਗ ਲੱਗਣ ਦਾ ਕਾਰਨ ਏ.ਸੀ. ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਦੇਰ ਸ਼ਾਮ ਤੱਕ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ ’ਤੇ ਕਾਬੂ ਪਾਉਣ ਵਿਚ ਜੁੱਟੀਆਂ ਹੋਈਆਂ ਸਨ।