ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ-ਚੋਣ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਨਦਾਰ ਜਿੱਤ ਦਰਜ ਕੀਤੀ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ ਸਾਰਿਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਜਿੱਤ ਵੱਡੀ ਲੀਡ ਨਾਲ ਹੋਈ ਹੈ ਜੋ ਸਪੱਸ਼ਟ ਤੌਰ 'ਤੇ ਦਰਸਾਉਂਦੀ ਹੈ ਕਿ ਪੰਜਾਬ ਦੇ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ।
ਉਨ੍ਹਾਂ ਅੱਗੇ ਲਿਖਿਆ ਕਿ ਆਮ ਆਦਮੀ ਪਾਰਟੀ ਬਿਨਾਂ ਕਿਸੇ ਭੇਦਭਾਵ ਅਤੇ ਪੂਰੀ ਨਿੱਜੀ ਇਮਾਨਦਾਰੀ ਨਾਲ ਰਾਜ ਦੇ ਵਿਕਾਸ ਅਤੇ ਭਲਾਈ ਲਈ ਦਿਨ-ਰਾਤ ਮਿਹਨਤ ਕਰ ਰਹੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਉਪ-ਚੋਣ ਦੌਰਾਨ ਲੋਕਾਂ ਨਾਲ ਕੀਤੇ ਗਏ ਹਰ ਵਾਅਦੇ ਨੂੰ ਤਰਜੀਹ ਦੇ ਕੇ ਪੂਰਾ ਕੀਤਾ ਜਾਵੇਗਾ। ਸੰਜੀਵ ਅਰੋੜਾ ਨੂੰ ਵਿਸ਼ੇਸ਼ ਵਧਾਈ ਦਿੰਦਿਆਂ ਉਨ੍ਹਾਂ ਨੇ ਪਾਰਟੀ ਦੀ ਲੀਡਰਸ਼ਿਪ ਅਤੇ ਵਲੰਟੀਅਰਾਂ ਦੀ ਟੀਮ ਦੀ ਮਿਹਨਤ ਦੀ ਵੀ ਸਾਰ੍ਹਣਾ ਕੀਤੀ।


