ਮੁਹਾਲੀ : ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਦੀ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾI ਉਨ੍ਹਾਂ ਦਾ ਅੱਜ 14 ਦਿਨਾਂ ਦਾ ਨਿਆਂਇਕ ਹਿਰਾਸਤ ਖ਼ਤਮ ਹੋ ਗਿਆ ਹੈl ਇਸ ਦੌਰਾਨ ਪੁਲਿਸ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਵੀਂ ਨਾਭਾ ਜੇਲ੍ਹ ਤੋਂ ਲੈ ਕੇ ਰਵਾਨਾ ਹੋ ਚੁੱਕੀ ਹੈl ਬਿਕਰਮ ਸਿੰਘ ਮਜੀਠੀਆ ਦੀ ਪੇਸ਼ੀ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਚੱਪੇ-ਚੱਪੇ 'ਤੇ ਨਾਕਾਬੰਦੀ ਕੀਤੀ ਹੋਈ ਹੈl ਇਸ ਦੇ ਨਾਲ ਪੁਲਿਸ ਨੇ ਮੁਹਾਲੀ ਦੀ ਮਾਨਯੋਗ ਅਦਾਲਤ ਦੇ ਬਾਹਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨl
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਦੇ ਲੋਕਾਂ ਨੂੰ ਇੱਕ ਵੱਡੀ ਸੋਗਾਤ ਦੇਣ ਜਾ ਰਹੇ ਹਨ। ਖ਼ਬਰਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ 8 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। 2.80 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਇਹ 8 ਆਧੁਨਿਕ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਅਤੇ ਮੁਕਾਬਲਾ ਪ੍ਰੀਖਿਆਵਾਂ ਦੀਆਂ ਕਿਤਾਬਾਂ ਉਪਲਬਧ ਹੋਣਗੀਆਂ।ਇਸ ਪਹਿਲ ਰਾਹੀਂ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਜਾਣਕਾਰੀ ਦਾ ਮੌਕਾ ਮਿਲੇਗਾ।
July 19, 2025
0
Tags