ਚੰਡੀਗੜ੍ਹ- ਪੰਜਾਬ ਦੇ ਹਲਕਾ ਤਰਨਤਾਰਨ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਾਬਕਾ ਮੁੱਖ ਸੰਸਦੀ ਸਕੱਤਰ ਹਰਮੀਤ ਸਿੰਘ ਸੰਧੂ ਦੀਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਹਰਮੀਤ ਸਿੰਘ ਸੰਧੂ ਨੂੰ ਆਪ ਵਿੱਚ ਸ਼ਾਮਲ ਕਰਵਾ ਕੇ ਆਪ ਵੱਲੋਂ ਤਰਨਤਾਰਨ ਤੋਂ ਉਮੀਦਵਾਰ ਬਣਾਇਆ ਜਾ ਸਕਦਾ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਸਾਬਕਾ ਅਕਾਲੀ ਵਿਧਾਇਕ ਨੂੰ ਸੀਐੱਮ ਪੰਜਾਬ ਖ਼ੁਦ ਪਾਰਟੀ ਵਿੱਚ ਸ਼ਾਮਲ ਕਰਵਾਉਣ ਜਾ ਰਹੇ ਹਨ।