ਅੰਮ੍ਰਿਤਸਰ- ਪੰਜਾਬ ਵਿਚ ਮਾਨਸੂਨ ਅਜੇ ਵੀ ਜਾਰੀ ਹੈl ਜਿਸ ਨਾਲ ਪੰਜਾਬ ਵਿਚ ਰੋਜ਼ ਮੀਂਹ ਸੀ ਭਵਿੱਖਬਾਣੀ ਕੀਤੀ ਜਾਂਦੀ ਹੈ ਅਤੇ ਕਿ ਇਲਾਕਿਆਂ 'ਚ ਰੋਜ਼ਾਨਾ ਬਾਰਿਸ਼ ਹੁੰਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈl ਇਸ ਦੇ ਨਾਲ ਹੀ ਪੰਜਾਬ ਅਤੇ ਹੋਰ ਰਾਜਾਂ 'ਚ ਜਿਆਦਾ ਮੀਂਹ ਕਾਰਨ ਦਰਿਆਵਾਂ ਦਾ ਪਾਣੀ ਦਾ ਪੱਧਰ ਵੱਧ ਗਿਆ ਹੈl ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿਚ ਅਗਲੇ ਦੋ ਦਿਨ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੋਇਆ ਹੈ, ਜਿਸ ਨੂੰ ਧਿਆਨ ‘ਚ ਰੱਖਦਿਆਂ ਡੀ.ਸੀ. ਅੰਮ੍ਰਿਤਸਰ ਵਲੋਂ ਕਰਮਚਾਰੀਆਂ ਲਈ ਅਹਿਮ ਆਦੇਸ਼ ਜਾਰੀ ਕੀਤੇ ਗਏ ਹਨ, ਜਿਸ ਦੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤੀ ਹੈ।

