ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਚੰਡੀਗੜ੍ਹ ਸਥਿਤ ਆਪਣੇ ਨਿਵਾਸ 'ਤੇ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੀ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਡੀ.ਜੀ.ਪੀ. ਗੌਰਵ ਯਾਦਵ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਹਾਜ਼ਰ ਰਹੇ।
ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸੂਬੇ ਵਿੱਚ ਸੁਰੱਖਿਅਤ ਅਤੇ ਸ਼ਾਂਤੀਪੂਰਨ ਮਾਹੌਲ ਬਣਾਈ ਰੱਖਣ ਲਈ ਪੂਰੇ ਇੰਤਜ਼ਾਮ ਕਰਨ ਦੇ ਹੁਕਮ ਦਿੱਤੇ। ਨਾਲ ਹੀ, ਉਨ੍ਹਾਂ ਨੇ ਅਧਿਕਾਰੀਆਂ ਤੋਂ ਰਾਜ ਦੀ ਮੌਜੂਦਾ ਕਾਨੂੰਨ-ਵਿਵਸਥਾ ਬਾਰੇ ਵਿਸਥਾਰ ਨਾਲ ਰਿਪੋਰਟ ਵੀ ਮੰਗੀ।