HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਆਮ ਆਦਮੀ ਕਲੀਨਿਕਾਂ ਵਿੱਚ ਪੰਜ ਨਵੀਆਂ ਸਿਹਤ ਸੇਵਾਵਾਂ ਸ਼ੁਰੂ: ਸਿਵਲ ਸਰਜਨ


ਰੂਪਨਗਰ : ਡਾ. ਬਲਵਿੰਦਰ ਕੌਰ ਸਿਵਲ ਸਰਜਨ ਰੂਪਨਗਰ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਪੰਜ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਸ ਵਿੱਚ ਗਰਭਵਤੀ ਔਰਤਾਂ ਦੀ ਦੇਖਰੇਖ, ਗੈਰ ਸੰਚਾਰੀ ਬਿਮਾਰੀਆਂ, ਪਰਿਵਾਰ ਨਿਯੋਜਨ ਦੇ ਸਾਧਨ, ਕੁਪੋਸ਼ਿਤ ਬੱਚਿਆਂ ਦੀ ਸ਼ਨਾਖ਼ਤ ਅਤੇ ਦੇਖ ਭਾਲ ਅਤੇ ਕੁੱਤੇ ਦੇ ਵੱਢਣ ਉੱਤੇ ਐਂਟੀ ਰੇਬੀਜ਼ ਟੀਕਾਕਰਨ ਸ਼ਾਮਲ ਹਨ। 

ਸਿਵਲ ਸਰਜਨ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਕੁੱਲ 46 ਟੈਸਟ ਅਤੇ 102 ਤਰ੍ਹਾਂ ਦੀਆਂ ਦਵਾਈਆਂ ਮੁਫ਼ਤ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ ਜਿਸ ਲਈ ਗੈਰ ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਇਹ ਕਲੀਨਿਕ ਲਈ ਲਾਹੇਵੰਦ ਸਾਬਿਤ ਹੋ ਰਹੇ ਹਨ। 

ਡਾਕਟਰ ਬਲਵਿੰਦਰ ਕੌਰ ਨੇ ਦੱਸਿਆ ਕਿ ਜਿਲ੍ਹੇ ਦੇ ਅੰਦਰ ਆਮ ਆਦਮੀ ਕਲੀਨਿਕਾਂ ਵਿੱਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਕਰਨ ਲਈ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਤੇ ਕਲੀਨੀਕਲ ਅਸਿਸਟੈਂਟ ਦੀ ਪ੍ਰਾਇਮਰੀ ਹੈਲਥ ਕੇਅਰ ਸੇਵਾਵਾਂ ਸਬੰਧੀ ਜਿਲ੍ਹਾ ਪੱਧਰੀ ਟ੍ਰੇਨਿੰਗ ਕਰਵਾਈ ਜਾ ਰਹੀ ਹੈ, ਆਮ ਆਦਮੀ ਕਲੀਨਿਕਾਂ ਵਿੱਚ ਇਹ ਸੇਵਾਵਾਂ ਸ਼ੁਰੂ ਕਰਨ ਦਾ ਮੁੱਖ ਉਦੇਸ਼ ਮਰੀਜ਼ਾਂ ਨੂੰ ਪਹੁੰਚਣ ਯੋਗ ਮੁਢਲੀਆਂ ਸਿਹਤ ਸੇਵਾਵਾਂ ਉਹਨਾਂ ਦੇ ਘਰ ਦੇ ਨੇੜੇ ਮੁਹਈਆ ਕਰਵਾਉਣਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਲੋਕਾਂ ਵਿੱਚ ਆਮ ਤੌਰ ਉੱਤੇ ਮਾੜੀ ਜੀਵਨ ਸ਼ੈਲੀ ਦੇ ਚਲਦਿਆਂ ਗੈਰ ਸੰਚਾਰੀ ਬਿਮਾਰੀਆਂ ਦਾ ਪ੍ਰਸਾਰ ਦੇਖਣ ਨੂੰ ਮਿਲ ਰਿਹਾ ਹੈ ਇਸ ਲਈ ਪੰਜਾਬ ਸਰਕਾਰ ਵੱਲੋਂ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਹਾਈਪਰਟੈਨਸ਼ਨ, ਸ਼ੂਗਰ, ਓਰਲ ਕੈਂਸਰ ਦੀ ਸਕਰੀਨਿੰਗ ਤੇ ਇਲਾਜ, ਰੇਬੀਜ਼ ਇਸ ਤੋਂ ਬਚਾ ਲਈ ਟੀਕਾਕਰਣ, ਕਪੋਸ਼ਿਤ ਬੱਚਿਆਂ ਦੀ ਜਲਦ ਜਾਣ ਪਛਾਣ ਦੇ ਇਲਾਜ ਪ੍ਰਬੰਧਨ ਸੇਵਾਵਾਂ ਮੁਹਈਆ ਕਰਵਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾ ਰਿਹਾ ਹੈ। 

ਇਸ ਮੌਕੇ ਡਾਕਟਰ ਅਮਰਜੀਤ ਸਿੰਘ ਆਮ ਆਦਮੀ ਕਲੀਨਿਕਾਂ ਦੇ ਨੋਡਲ ਅਫਸਰ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ ਮੁਢਲੀਆਂ ਸਿਹਤ ਦੇਖ ਰੇਖ ਸੇਵਾਵਾਂ ਮੁਹਈਆ ਕਰਵਾਉਣ ਸਬੰਧੀ ਆਮ ਆਦਮੀ ਕਲੀਨਕਾ ਦੇ ਮੈਡੀਕਲ ਅਫਸਰਾਂ ਕਲੀਨੀਕਲ ਅਸਿਸਟੈਂਟ ਨੂੰ ਸੈਂਸਟਾਈਜ ਕੀਤਾ ਗਿਆ ਹੈ। 

ਉਨ੍ਹਾਂ ਇਹ ਦੱਸਿਆ ਕਿ ਸਿਹਤ ਵਿਭਾਗ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਵੱਧ ਹੈ ਇਸ ਲਈ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਹੁਣ ਆਮ ਆਦਮੀ ਕਲੀਨਿਕ ਵਿੱਚ ਪੰਜ ਹੋਰ ਨਵੀਆਂ ਸਿਹਤ ਸੇਵਾਵਾਂ ਸ਼ੁਰੂ ਹੋਣ ਨਾਲ ਲੋਕਾਂ ਨੂੰ ਫਾਇਦਾ ਮਿਲੇਗਾ।

ਉਨ੍ਹਾਂ ਕੁੱਤੇ ਦੇ ਵੱਢਣ ਉੱਤੇ ਐਂਟੀ ਰੇਬੀਜ਼ ਟੀਕਾਕਰਨ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰੇਬੀਜ਼ ਤੋਂ ਬਚਾ ਲਈ ਐਂਟੀ ਰੇਬੀਜ਼ ਟੀਕਾਕਰਣ ਨੂੰ ਹੋਰ ਮਜਬੂਤ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿਸੇ ਵਿਅਕਤੀ ਨੂੰ ਕੁੱਤੇ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਦੇ ਅਣਗਹਿਲੀ ਖਤਰਨਾਕ ਸਾਬਿਤ ਹੋ ਸਕਦੀ ਇਸ ਲਈ  ਇਲਾਜ ਲਈ ਐਂਟੀ ਰੇਬੀਜ ਵੈਕਸੀਨ ਮੁਫਤ ਲਗਾਈ ਜਾਂਦੀ ਹੈ   


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies