ਚੰਡੀਗੜ੍ਹ- ਭਾਰਤੀ ਦੀ ਰਾਸ਼ਟਰੀ ਰਾਜਧਾਨੀ ਵਿੱਚ ਤੜਕਸਾਰ ਭੁਚਾਲ ਦੇ ਤੇਜ਼ ਝਟਕਿਆ ਨਾਲ ਧਰਤੀ ਕੰਬੀ ਹੈl ਇਸ ਦੇ ਨਾਲ ਹੀ ਦਿੱਲੀ-ਐਨਸੀਆਰ, ਹਰਿਆਣਾ ਅਤੇ ਪੰਜਾਬ ਸਮੇਤ ਕਈ ਰਾਜਾਂ ਵਿੱਚ ਵੀ ਸਵੇਰੇ-ਸਵੇਰੇ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਦਹਿਸ਼ਤ ਫੈਲ ਗਈ। ਇਨ੍ਹਾਂ ਰਾਜਾਂ ਵਿੱਚ ਭੂਚਾਲ ਦੇ ਝਟਕੇ ਕਰੀਬ 10 ਸੈਕਿੰਡ ਮਹਿਸੂਸ ਕੀਤੇ ਗਏ ਹਨIਇਸ ਦੇ ਨਾਲ ਹੀ ਲੋਕ ਡਰ ਕਾਰਨ ਆਪਣੇ ਘਰਾਂ ਅਤੇ ਦਫਤਰਾਂ ਤੋਂ ਬਾਹਰ ਨਿਕਲ ਆਏ ਹਨ। ਫਿਲਹਾਲ ਇਨ੍ਹਾਂ ਭੁਚਾਲ ਦੇ ਝਟਕਿਆਂ ਕਾਰਨ ਹੁਣ ਤੱਕ ਕਿਸੇ ਵੀ ਪ੍ਰਕਾਰ ਦਾ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ, ਪਰ ਭੂਚਾਲ ਵਿਗਿਆਨ ਕੇਂਦਰ ਨੇ ਭੂਚਾਲ ਦੀ ਤੀਬਰਤਾ ਅਤੇ ਸਮੇਂ ਬਾਰੇ ਜਾਣਕਾਰੀ ਦਿੱਤੀ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ, ਭੂਚਾਲ ਸਵੇਰੇ 09:04:50 ਵਜੇ ਆਇਆ, ਜਦੋਂ ਕਿ ਭੂਚਾਲਾਂ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.4 ਮਾਪੀ ਗਈ ਹੈ।

