ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਬਰਨਾਲਾ ਦੇ ਲੋਕਾਂ ਨੂੰ ਇੱਕ ਵੱਡੀ ਸੋਗਾਤ ਦੇਣ ਜਾ ਰਹੇ ਹਨ। ਖ਼ਬਰਵਾਲੇ ਡਾਟ ਕਾਮ ਨੂੰ ਮਿਲੀ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਭਦੌੜ ਅਤੇ ਮਹਿਲ ਕਲਾਂ ਵਿਧਾਨ ਸਭਾ ਹਲਕਿਆਂ ਵਿੱਚ 8 ਨਵੀਆਂ ਲਾਇਬ੍ਰੇਰੀਆਂ ਦਾ ਉਦਘਾਟਨ ਕਰਨਗੇ। 2.80 ਕਰੋੜ ਰੁਪਏ ਦੀ ਲਾਗਤ ਨਾਲ ਬਣਾਈਆਂ ਗਈਆਂ ਇਹ 8 ਆਧੁਨਿਕ ਲਾਇਬ੍ਰੇਰੀਆਂ ਵਿੱਚ ਕੰਪਿਊਟਰ, ਇੰਟਰਨੈੱਟ ਅਤੇ ਮੁਕਾਬਲਾ ਪ੍ਰੀਖਿਆਵਾਂ ਦੀਆਂ ਕਿਤਾਬਾਂ ਉਪਲਬਧ ਹੋਣਗੀਆਂ।ਇਸ ਪਹਿਲ ਰਾਹੀਂ ਪੇਂਡੂ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਅਤੇ ਜਾਣਕਾਰੀ ਦਾ ਮੌਕਾ ਮਿਲੇਗਾ।