ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਧੂਰੀ ਦੌਰੇ 'ਤੇ ਹਨ, ਇਸ ਦੌਰਾਨ ਉਹ ਧੂਰੀ ਵਾਸੀਆਂ ਨੂੰ ਤੋਹਫਾ ਦੇਣ ਜਾ ਰਹੇ ਹਨI ਮਿਲੀ ਜਾਣਕਾਰੀ ਅਨੁਸਾਰ ਮੁੱਖਮੰਤਰੀ ਭਗਵੰਤ ਮਨ ਧੂਰੀ ਵਿੱਚ ਨਵੀਂ ਲਾਇਬ੍ਰੇਰੀ ਦਾ ਉਦਘਾਟਨ ਕਰਨਗੇI ਦਸ ਦੇਈਏ ਕਿ ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਬਰਨਾਲਾ ਵਿੱਚ 8 ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ ਸਨIਮੁੱਖ ਮੰਤਰੀ ਦਾ ਸੁਪਨਾ ਹੈ ਕਿ ਪੰਜਾਬ ਦੇ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਸਫਲਤਾ ਹਾਸਲ ਕਰਨ ਲਈ ਯੋਗ ਬਣਾਇਆ ਜਾਵੇI ਇਸ ਤੋਂ ਇਲਾਵਾ, ਮੁੱਖ ਮੰਤਰੀ ਵੱਖ-ਵੱਖ ਸੰਸਥਾਵਾਂ ਅਤੇ ਸੰਗਠਨਾਂ ਨੂੰ ਵਿਕਾਸ ਕਾਰਜਾਂ ਲਈ ਮਦਦ ਰਾਸ਼ੀ ਵੀ ਵੰਡਣਗੇI