ਸੱਚਖੰਡ ਸ੍ਰੀ ਦਰਬਾਰ ਸਾਹਿਬ ਨੂੰ ਨੁਕਸਾਨ ਪੁਹੁੰਚਾਉਣ ਦੀਆਂ ਧਮਕੀਆਂ ਪਿਛਲੇ ਕਈ ਦਿਨਾਂ ਤੋਂ ਮਿਲ ਰਹੀਆਂ ਹਨ। ਸ਼ੁੱਕਰਵਾਰ ਨੂੰ ਪੰਜਵੀਂ ਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਣਜਾਣ ਈਮੇਲ ਆਈ, ਜਿਸ ਵਿੱਚ ਸਿੱਧਾ ਚਿਤਾਵਨੀ ਦਿੱਤੀ ਗਈ ਕਿ ਦਰਬਾਰ ਸਾਹਿਬ ਨੂੰ RDX ਨਾਲ ਉਡਾ ਦਿੱਤਾ ਜਾਵੇਗਾ।
ਇਹ ਈਮੇਲ ਫਰੀਦਾਬਾਦ ਤੋਂ ਗ੍ਰਿਫ਼ਤਾਰ ਹੋਏ ਸਾਫਟਵੇਅਰ ਇੰਜੀਨੀਅਰ ਸ਼ੁਭਮ ਦੁਬੇ ਦੀ ਗ੍ਰਿਫ਼ਤਾਰੀ ਤੋਂ ਬਾਅਦ ਮਿਲੀ ਹੈ, ਜਿਸ ਕਾਰਨ ਸ਼ੱਕ ਹੋ ਰਿਹਾ ਹੈ ਕਿ ਇਸ ਦੇ ਪਿੱਛੇ ਇੱਕ ਤੋਂ ਵੱਧ ਲੋਕ ਸ਼ਾਮਿਲ ਹੋ ਸਕਦੇ ਹਨ।
ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਮਾਮਲੇ ਨੂੰ ਨਜ਼ਰਅੰਦਾਜ਼ ਕਰਨ ਦੇ ਆਰੋਪ ਲਾਉਂਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਲਦ ਸਾਰੇ ਦੋਸ਼ੀਆਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਉਹ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ।
ਪੁਲਿਸ ਵੱਲੋਂ ਵੀ ਜਾਂਚ ਤੇਜ਼ ਕਰ ਦਿੱਤੀ ਗਈ ਹੈ ਅਤੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਸ਼ਟੀ ਕੀਤੀ ਹੈ ਕਿ ਹਰਿਆਣਾ ਤੋਂ ਗ੍ਰਿਫ਼ਤਾਰ ਵਿਅਕਤੀ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।