ਚੰਡੀਗੜ੍ਹ- ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਕੇ ਸਫਲਤਾ ਹਾਸਲ ਕੀਤੀ ਹੈ। ਦੱਸ ਦੇਈਏ ਕਿ ਬੀਤੇ ਦਿਨ ਸੰਸਦ ਮੈਂਬਰ ਸੁਖਜਿੰਦਰ ਰੰਧਾਵਾਂ ਦੇ ਪੁੱਤ ਨੂੰ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਮੈਂਬਰਾਂ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ, ਪੁਲਿਸ ਨੇ ਤੁਰੰਤ ਕਾਰਵਾਈ ਕਰਕੇ ਮਹਿਜ 24 ਘੰਟਿਆਂ ਦੇ ਅੰਦਰ-ਅੰਦਰ ਧਮਕੀ ਦੇਣ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਧਮਕੀ ਦੀ ਜਾਣਕਾਰੀ ਖ਼ੁਦ ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਸੀ। ਪੰਜਾਬ ਪੁਲਿਸ ਨੇ ਧਮਕੀ ਦੇਣ ਵਾਲੇ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ।ਕਾਨੂੰਨ-ਵਿਵਸਥਾ ਨੂੰ ਲੈ ਕੇ ਪੰਜਾਬ ਸਰਕਾਰ ਸਖ਼ਤ ਐਕਸ਼ਨ ਮੋਡ'ਚ ਨਜ਼ਰ ਆ ਰਹੀ ਹੈ।