ਚੰਡੀਗੜ੍ਹ- ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਸਕੱਤਰ ਦੇ ਅਹੁਦੇ 'ਤੇ ਨਿਯੁਕਤੀ ਦਾ ਮਾਮਲੇ 'ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਪੰਜਾ-ਹਰਿਆਣਾ ਹਾਈਕੋਰਟ ਨੇ ਸੁਣਵਾਈ ਦੌਰਾਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਸਕੱਤਰ ਦੇ ਅਹੁਦੇ ਦੀ ਨਿਯੁਕਤੀ ਪ੍ਰਕਿਰਿਆ 'ਤੇ ਰੋਕ ਲਗਾਈ ਹੈ। ਇਸ ਸਬੰਧੀ ਹਾਈਕੋਰਟ ਨੇ ਬੀਬੀਐਮਬੀ ਨੂੰ ਨੋਟਿਸ ਵੀ ਜਾਰੀ ਕਰ ਦਿੱਤਾ ਹੈ। ਇਸ ਮਾਮਲੇ ਸਬੰਧੀ ਹੁਣ ਅਗਲੀ ਸੁਣਵਾਈ 10 ਸਤੰਬਰ ਨੂੰ ਹੋਵੇਗੀ।