ਚੰਡੀਗੜ੍ਹ:- ਮੋਹਾਲੀ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਰੜ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਅਤੇ ਕਲੋਨਾਈਜਰ ਰਣਜੀਤ ਸਿੰਘ ਗਿੱਲ ਜਿਨ੍ਹਾਂ ਨੇ ਪਿਛਲੇ ਦਿਨੀ ਅਕਾਲੀ ਦਲ ਤੋਂ ਇਸਤੀਫਾ ਦੇ ਦਿੱਤਾ ਸੀ ਅਤੇ ਬੀਤੀ ਰਾਤ ਉਹਨਾਂ ਨੂੰ ਹਰਿਆਣਾ ਦੇ ਮੁੱਖ ਮੰਤਰੀ ਨੈਬ ਸਿੰਘ ਸੈਣੀ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਰਸਮੀ ਤੌਰ ਤੇ ਸ਼ਾਮਿਲ ਕਰਦਿਆ ਗਿਆ ।
ਭਾਵੇਂ ਕਿ ਉਹ ਰਾਤ ਨੂੰ ਭਾਜਪਾ ਵਿੱਚ ਸ਼ਾਮਿਲ ਹੋ ਗਏ ਪਰ ਸਵੇਰੇ ਸਵੇਰੇ ਰਣਜੀਤ ਸਿੰਘ ਦੇ ਚੰਡੀਗੜ੍ਹ ਸੈਕਟਰ ਦੋ ਵਿਖੇ ਰਹਾਇਸ਼ ਤੇ ਵਿਜੀਲੈਂਸ ਮੋਹਾਲੀ ਦੀ ਟੀਮ ਛਾਪਾ ਮਾਰ ਲਈ ਪੁੱਜ ਗਈ। ਖਬਰ ਵਾਲੇ ਡਾਟ ਕਾਮ ਨੂੰ ਮਿਲੀ ਸੂਤਰਾਂ ਤੋਂ ਜਾਣਕਾਰੀ ਅਨੁਸਾਰ ਰਣਜੀਤ ਗਿੱਲ ਦੇ ਫੇਸ 7 ਮੋਹਾਲੀ ਤੋਂ ਇਲਾਵਾ ਹੋਰ ਦੋ-ਤਿੰਨ ਟਿਕਾਣਿਆਂ 'ਤੇ ਵਿਜੀਲੈਂਸ ਟੀਮਾਂ ਪਹੁੰਚ ਗਈਆਂ ਹਨ ।