ਚੰਡੀਗੜ੍ਹ- ਪੰਜਾਬ ਦੇ ਕਾਮੇਡੀਅਨ ਕਿੰਗ ਅਤੇ ਦੁਨੀਆ ਭਰ 'ਚ ਆਪਣੀ ਆਦਾਕਾਰੀ ਨਾਲ ਪ੍ਰਸ਼ਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਸਿੰਘ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ,ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਏ। ਉਹ 65 ਸਾਲ ਦੇ ਸਨ। ਸ਼ਨੀਵਾਰ ਨੂੰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਮਨੋਰੰਜਨ, ਸਾਹਿਤ ਤੋਂ ਲੈ ਕੇ ਸਿਆਸੀ ਜਗਤ ਤੱਕ ਸੋਗ ਦੀ ਲਹਿਰ ਫੈਲ ਗਈ ਹੈ।
ਜਸਵਿੰਦਰ ਸਿੰਘ ਭੱਲਾ ਦੇ ਦੇਹਾਂਤ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕਈ ਸੀਨੀਅਰ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਪੰਜਾਬੀ ਅਦਾਕਾਰ ਗੁਰਪ੍ਰੀਤ ਗੁੱਗੀ ਨੇ ਦੁੱਖ ਦਾ ਕੀਤਾ ਪ੍ਰਗਟਾਵਾ