ਚੰਡੀਗੜ੍ਹ - ਵਾਰਿਸ ਪੰਜਾਬ ਦੇ ਮੁੱਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ 'ਅਕਾਲੀ ਦਲ ਵਾਰਿਸ ਪੰਜਾਬ' ਨੇ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਪੰਜਾਬ ਦੇ ਤਰਨਤਾਰਨ ਵਿੱਚ ਹੋਣ ਵਾਲੀਆਂ ਉਪ ਚੋਣਾਂ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਭਾਈ ਜਸਵੰਤ ਸਿੰਘ ਖਾਲੜਾ ਦੀ ਪਤਨੀ ਪਰਮਜੀਤ ਕੌਰ ਖਾਲੜਾ ਨੂੰ ਉਪ ਚੋਣ ਲਈ ਮੈਦਾਨ ਵਿੱਚ ਉਤਾਰਨ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਈ ਭਾਈ ਜਸਵੰਤ ਸਿੰਘ ਖਾਲੜਾ ਨੇ 1980 ਅਤੇ 1990 ਦੇ ਦਹਾਕੇ ਦੌਰਾਨ ਪੰਜਾਬ ਵਿੱਚ ਸਿੱਖਾਂ ਵਿਰੁੱਧ ਹੋਏ ਅੱਤਿਆਚਾਰਾਂ ਅਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।