ਚੰਡੀਗੜ੍ਹ- ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਸਵੇਰੇ 'ਆਪ' ਨੇਤਾ ਅਤੇ ਸਾਬਕਾ ਮੰਤਰੀ ਸੌਰਭ ਭਾਰਦਵਾਜ ਦੇ ਘਰ ਸਮੇਤ 13 ਥਾਵਾਂ 'ਤੇ ਛਾਪੇਮਾਰੀ ਕੀਤੀ। ਉਨ੍ਹਾਂ 'ਤੇ ਹਸਪਤਾਲ ਨਿਰਮਾਣ ਵਿੱਚ ਭ੍ਰਿਸ਼ਟਾਚਾਰ ਦਾ ਦੋਸ਼ ਹੈ। ਇਸ ਈਡੀ ਦੀ ਛਾਪੇਮਾਰੀ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘਮਾਨ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਿਆ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਪੋਸਟ ਸ਼ੇਅਰ ਕਰਦੇ ਭਾਜਪਾ ਸਰਕਾਰੀ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ, ਉਨ੍ਹਾਂ ਨੇ ਕਿਹਾ ਕਿ, "ਅੱਜ ਸੌਰਭ ਭਾਰਦਵਾਜ 'ਤੇ ਰੇਡ ਕੀਤੀ ਗਈ, ਕਿਉਂਕਿ ਕੱਲ੍ਹ ਤੋਂ ਪੂਰੇ ਦੇਸ਼ ਵਿੱਚ ਮੋਦੀ ਜੀ ਦੀ ਡਿਗਰੀ ਨੂੰ ਲੈ ਚਰਚਾ ਹੈ ਕਿ ਮੋਦੀ ਜੀ ਦੀ ਡਿਗਰੀ ਫ਼ਰਜ਼ੀ ਹੈ। ਇਹ ਰੇਡ ਸਿਰਫ਼ ਇਸ ਮਾਮਲੇ ਤੋਂ ਧਿਆਨ ਭਟਕਾਉਣ ਲਈ ਕੀਤੀ ਗਈ ਹੈ। ਸਤੇਂਦਰ ਜੈਨ ਜੀ ਨੂੰ ਵੀ ਝੂਠੇ ਕੇਸ 'ਚ ਤਿੰਨ ਸਾਲ ਜੇਲ੍ਹ ਵਿੱਚ ਰੱਖਿਆ ਗਿਆ, ਤੇ ਬਾਅਦ 'ਚ CBI ਤੇ ED ਨੇ ਅਦਾਲਤ ਵਿੱਚ ਇੱਕ ਕਲੋਜ਼ਰ ਰਿਪੋਰਟ ਦਾਇਰ ਕੀਤੀ। ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਦੇ ਨੇਤਾਵਾਂ ਵਿਰੁੱਧ ਦਾਇਰ ਕੀਤੇ ਸਾਰੇ ਮਾਮਲੇ ਫ਼ਰਜ਼ੀ ਤੇ ਝੂਠੇ ਹਨ"।