ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਉਦੇਸ਼ ਨਾਲ ਡੀ.ਜੀ.ਪੀ ਪੰਜਾਬ ਗੌਰਵ ਯਾਦਵ ਦੇ ਨੇਤ੍ਰਿਤਵ ਵਿੱਚ ਅਪਰਾਧਕ ਮੂਲਾਂ ‘ਤੇ ਸਖ਼ਤ ਕਾਰਵਾਈ ਜਾਰੀ ਹੈ। ਇਸ ਤਹਿਤ ਫਰੀਦਕੋਟ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ ਤਿੰਨ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿੱਚ ਰਾਮਜੋਤ ਸਿੰਘ ਉਰਫ਼ ਜੋਤ (ਵਾਸੀ ਮੋਗਾ) ਵੀ ਸ਼ਾਮਿਲ ਹੈ।
ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਮੁਲਜ਼ਮਾਂ ਨੇ ਹਥਿਆਰ ਛੁਪਾ ਕੇ ਰੱਖੇ ਸੀ ਅਤੇ ਪੁਲਿਸ ਟੀਮ ਉਨ੍ਹਾਂ ਨੂੰ ਰਿਮਾਡ ਕਰ ਰਹੀ ਸੀ, ਜਿਸ ਦੌਰਾਨ ਰਾਮਜੋਤ ਸਿੰਘ ਨੇ ਪੁਲਿਸ ਉੱਤੇ ਫਾਇਰਿੰਗ ਕੀਤੀ। ਜਵਾਬੀ ਕਾਰਵਾਈ ਵਿੱਚ ਮੁਲਜ਼ਮ ਜਖਮੀ ਹੋ ਗਿਆ ਅਤੇ ਉਸ ਤੋਂ 32 ਬੋਰ ਪਿਸਟਲ ਅਤੇ ਜਿੰਦਾ ਰੌਦ ਬਰਾਮਦ ਕੀਤੀ ਗਈ।
ਜਾਂਚ ਦੌਰਾਨ ਪਤਾ ਲੱਗਾ ਕਿ ਇਹ ਹਥਿਆਰ ਅਤੇ ਕਾਰਵਾਈ ਦਵਿੰਦਰ ਬੰਬੀਹਾ ਗੈਂਗ ਦੇ ਅਨੁਸਾਰ ਸਿਮਾ ਬਹਿਬਲ ਅਤੇ ਜੱਸ ਬਹਿਬਲ ਦੀ ਹਦਾਇਤ 'ਤੇ ਕੀਤੀ ਗਈ ਸੀ। ਰਾਮਜੋਤ ਸਿੰਘ ਦਾ ਕ੍ਰਿਮੀਨਲ ਰਿਕਾਰਡ ਪਿਛਲੇ ਨਸ਼ੇ ਦੀ ਤਸਕਰੀ, ਅਸਲਾ ਐਕਟ ਅਤੇ ਹੋਰ ਗੰਭੀਰ ਧਾਰਾਵਾਂ ਤਹਿਤ ਮੌਜੂਦ ਹੈ। ਇਸ ਤੋਂ ਇਲਾਵਾ, ਦੋਸ਼ੀ ਮਲਕੀਤ ਸਿੰਘ ਅਤੇ ਸੰਦੀਪ ਸਿੰਘ ਦੇ ਖਿਲਾਫ ਵੀ ਕਈ ਮੁਕੱਦਮੇ ਦਰਜ ਹਨ।
ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਫਰੀਦਕੋਟ ਪੁਲਿਸ ਇਸ ਮਾਮਲੇ ਦੀ ਜਾਂਚ ਜਾਰੀ ਰੱਖੇ ਹੋਈ ਹੈ ਅਤੇ ਜਲਦ ਹੋਰ ਸਬੰਧਿਤ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ। ਇਹ ਕਾਰਵਾਈ ਪੰਜਾਬ ਵਿੱਚ ਅਪਰਾਧ ਖ਼ਿਲਾਫ ਜੀਰੋ ਟਾਲਰੈਂਸ ਨੀਤੀ ਤਹਿਤ ਕੀਤੀ ਗਈ ਹੈ।