ਪੰਜਾਬ ਦੇ ਰਾਜਪਾਲ ਸ਼੍ਰੀ ਗੁਲਾਬ ਚੰਦ ਕਟਾਰੀਆ ਅੱਜ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਜਾ ਰਹੇ ਹਨ। ਇਸ ਦੌਰਾਨ ਉਹ ਲੋਕਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਰਾਹਤ ਅਤੇ ਬਚਾਅ ਕਾਰਜਾਂ ਦੀ ਵੀ ਸਮੀਖਿਆ ਕਰਨਗੇ।
ਦੌਰੇ ਦੀ ਸ਼ੁਰੂਆਤ ਦੁਪਹਿਰ 12 ਵਜੇ ਸੰਗਰੂਰ ਜ਼ਿਲ੍ਹੇ ਦੇ ਮਕਰੋਰ ਸਾਹਿਬ ਤੋਂ ਹੋਵੇਗੀ। ਇਸ ਤੋਂ ਬਾਅਦ ਰਾਜਪਾਲ ਦੁਪਹਿਰ 1:50 ‘ਤੇ ਪਟਿਆਲਾ ਦੇ ਦੇਵੀਗੜ੍ਹ ਪਹੁੰਚਣਗੇ। ਬਾਅਦ ਦੁਪਹਿਰ 3:40 ‘ਤੇ ਰਾਜਪਾਲ ਪਟਿਆਲਾ ਵਿੱਚ ਜ਼ਿਲ੍ਹਾ ਪ੍ਰਸ਼ਾਸਨ, NDRF ਅਤੇ SDRF ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ, ਜਿਸ ਵਿੱਚ ਹੜ੍ਹ ਰਾਹਤ ਕਾਰਜਾਂ ਦੀ ਪ੍ਰਗਤੀ ‘ਤੇ ਵਿਚਾਰ ਕੀਤਾ ਜਾਵੇਗਾ।
ਸ਼ਾਮ 5:10 ਵਜੇ ਰਾਜਪਾਲ ਦਾ ਘਨੌਰ (ਪਟਿਆਲਾ) ਵਿੱਚ ਦੌਰਾ ਨਿਰਧਾਰਤ ਹੈ, ਜਿੱਥੇ ਉਹ ਪ੍ਰਭਾਵਿਤ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ।
ਇਹ ਦੌਰਾ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਨੂੰ ਤੇਜ਼ੀ ਦੇਣ ਅਤੇ ਲੋਕਾਂ ਨੂੰ ਜ਼ਰੂਰੀ ਸਹਾਇਤਾ ਪਹੁੰਚਾਉਣ ਲਈ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।