ਅਮਨ ਅਰੋੜਾ ਨੇ ਅੱਜ ਲੁਧਿਆਣਾ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਸ਼੍ਰੀ ਮਨੀਸ਼ ਸਿਸੋਦੀਆ ਦੇ ਨਾਲ ਯੂਥ ਕਲੱਬ ਪੰਜਾਬ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਲੋਕ ਸਭਾ ਇੰਚਾਰਜ, ਹਲਕਾ ਸੰਗਠਨ ਇੰਚਾਰਜ ਅਤੇ ਹੋਰ ਨੌਜਵਾਨ ਸਾਥੀਆਂ ਨੇ ਭਾਗ ਲਿਆ। ਇਸ ਮੌਕੇ ਤੇ ਸੰਗਠਨ ਦੀ ਮਜ਼ਬੂਤੀ, ਨੌਜਵਾਨਾਂ ਦੀ ਭਾਗੀਦਾਰੀ ਅਤੇ “ਰੰਗਲਾ ਪੰਜਾਬ” ਮਿਸ਼ਨ ਉੱਤੇ ਇਕਜੁੱਟ ਹੋ ਕੇ ਕੰਮ ਕਰਨ ਦੇ ਤਰੀਕਿਆਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਇਸ ਮੌਕੇ ਕਾਰਜਕਾਰੀ ਪ੍ਰਧਾਨ MLA ਸ਼ੈਰੀ ਕਲਸੀ, ਕੈਬਨਿਟ ਸਾਥੀ ਲਾਲ ਚੰਦ ਕਟਾਰੂਚੱਕ ਅਤੇ ਚੇਅਰਮੈਨ ਸਨੀ ਆਹਲੂਵਾਲੀਆ ਵੀ ਮੌਜੂਦ ਸਨ।