ਤਹਿਸੀਲ ਰਾਜਪੁਰਾ (ਘਨੌਰ) ਦੇ ਕਈ ਪਿੰਡ ਇਸ ਵੇਲੇ ਗੰਭੀਰ ਖ਼ਤਰੇ ਹੇਠ ਹਨ ਕਿਉਂਕਿ ਘੱਗਰ ਦਰਿਆ ਵਿੱਚ ਕਿਸੇ ਵੀ ਵੇਲੇ ਪਾੜ ਆ ਸਕਦਾ ਹੈ। ਇਸ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਪ੍ਰਸ਼ਾਸਨ ਵੱਲੋਂ ਹੇਠ ਲਿਖੇ ਪਿੰਡਾਂ ਦੇ ਰਹਿਣ ਵਾਲਿਆਂ ਨੂੰ ਤੁਰੰਤ ਸੁਰੱਖਿਅਤ ਥਾਵਾਂ ‘ਤੇ ਜਾਣ ਦੀ ਅਪੀਲ ਕੀਤੀ ਗਈ ਹੈ:
ਤੇਪਲਾ, ਰਾਜਗੜ੍ਹ, ਮਹਿਮੂਦਪੁਰ, ਦੜਵਾ, ਸੰਜਰਪੁਰ, ਨਨਹੇੜੀ, ਰਾਏਪੁਰ, ਸ਼ਮਸਪੁਰ, ਊਂਟਸਰ, ਜੰਡ ਮੰਗੋਲੀ, ਹਰਪਾਲਾਂ, ਕਾਮੀ ਖੁਰਦ, ਰਾਮਪੁਰ, ਸੌਂਟਾ, ਚਮਾਰੂ, ਕਪੂਰੀ, ਕਮਾਲਪੁਰ, ਲਾਛੜੂ ਖੁਰਦ, ਸਰਾਲਾ ਕਲਾਂ, ਮਹਿਦੂਦਾ, ਸਰਾਲਾ ਖੁਰਦ।
ਇਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਕਿਹਾ ਗਿਆ ਹੈ ਕਿ ਆਪਣਾ ਘਰ ਤੁਰੰਤ ਖਾਲੀ ਕਰਕੇ ਨੇੜਲੇ ਰਾਹਤ ਕੇਂਦਰਾਂ ਜਾਂ ਸੁਰੱਖਿਅਤ ਥਾਵਾਂ ‘ਤੇ ਪਹੁੰਚ ਜਾਣ। ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਦੀ ਮਦਦ ਲਈ ਮੌਜੂਦ ਹਨ ਅਤੇ ਰਾਹਤ ਕੇਂਦਰਾਂ ਦੀ ਸਥਾਪਨਾ ਵੀ ਕੀਤੀ ਗਈ ਹੈ।
ਲੋਕਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਸਿਰਫ਼ ਸਰਕਾਰੀ ਐਲਾਨਾਂ ‘ਤੇ ਹੀ ਭਰੋਸਾ ਕਰੋ ਅਤੇ ਗਲਤ ਅਫ਼ਵਾਵਾਂ ਤੋਂ ਬਚੋ।
ਜੇ ਕਿਸੇ ਨੂੰ ਮਦਦ ਦੀ ਲੋੜ ਹੋਵੇ ਤਾਂ ਤੁਰੰਤ ਰਾਜਪੁਰਾ ਫਲੱਡ ਕੰਟਰੋਲ ਰੂਮ (01762-224132) ਜਾਂ ਪਟਿਆਲਾ ਜ਼ਿਲ੍ਹਾ ਕੰਟਰੋਲ ਰੂਮ (0175-2350550, 2358550) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।