ਚੰਡੀਗੜ੍ਹ- ਪੰਜਾਬ ਦੇ ਸਾਰੇ 23 ਜ਼ਿਲ੍ਹੇ ਇਸ ਸਮੇਂ ਹੜ੍ਹਾਂ ਦਾ ਸਾਹਮਣਾ ਕਰ ਰਹੇ ਹਨ। ਕਈ ਥਾਵਾਂ 'ਤੇ ਲਗਾਤਾਰ ਭਾਰੀ ਬਾਰਿਸ਼ ਹੋ ਰਹੀ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਅੱਜ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਲਗਭਗ 1400 ਪਿੰਡ ਪਾਣੀ ਵਿੱਚ ਡੁੱਬੇ ਹੋਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਨਿਰੀਖਣ ਕਰਨ ਲਈ ਸੰਗਰੂਰ ਦਾ ਦੌਰਾ ਕਰਨਗੇ। ਇਸ ਦੇ ਨਾਲ ਉਹ ਮਕਰੋੜ ਸਾਹਿਬ ਅਤੇ ਹੋਰ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਘੱਗਰ ਦਰਿਆ 'ਤੇ ਬਣੇ ਦੋ ਪੁਲਾਂ ਦਾ ਵੀ ਨਿਰੀਖਣ ਕਰਨਗੇ।ਰਾਹਤ ਅਤੇ ਬਚਾਅ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ