ਪੰਜਾਬ ਵਿੱਚ ਰਾਜ ਸਭਾ ਉਪ ਚੋਣਾਂ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਆਮ ਆਦਮੀ ਪਾਰਟੀ ('ਆਪ') ਵੱਲੋਂ ਟਰਾਈਡੈਂਟ ਗਰੁੱਪ ਦੇ ਚੇਅਰਮੈਨ ਰਜਿੰਦਰ ਗੁਪਤਾ ਨੂੰ ਰਾਜ ਸਭਾ ਉਮੀਦਵਾਰ ਬਣਾਇਆ ਜਾ ਸਕਦਾ ਹੈ। ਮੰਨਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਨਾਮ ਲਗਭਗ ਤੈਅ ਹੋ ਚੁੱਕਾ ਹੈ।
ਇਹ ਸੀਟ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਵਿਧਾਨ ਸਭਾ ਚੋਣ ਜਿੱਤਣ ਤੋਂ ਬਾਅਦ ਉਨ੍ਹਾਂ ਵੱਲੋਂ ਰਾਜ ਸਭਾ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਕਾਰਨ ਖਾਲੀ ਹੋਈ ਸੀ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਨੇ ਇਸ ਖਾਲੀ ਸੀਟ ਲਈ 24 ਅਕਤੂਬਰ ਨੂੰ ਉਪ ਚੋਣ ਕਰਵਾਉਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। 'ਆਪ' ਵੱਲੋਂ ਰਜਿੰਦਰ ਗੁਪਤਾ ਵਰਗੇ ਵੱਡੇ ਉਦਯੋਗਪਤੀ ਨੂੰ ਉਮੀਦਵਾਰ ਬਣਾਉਣਾ ਇੱਕ ਅਹਿਮ ਸਿਆਸੀ ਕਦਮ ਮੰਨਿਆ ਜਾ ਰਿਹਾ ਹੈ।