ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਮੁੱਖ ਮੰਤਰੀ ਦੇ ਨਿਵਾਸ 'ਸੰਤ ਕਬੀਰ ਕੁਟੀਰ' ਵਿਖੇ ਮਾਣਯੋਗ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼ ਅਤੇ ਉਨ੍ਹਾਂ ਦੀ ਪਤਨੀ ਮਾਣਯੋਗ ਸ਼੍ਰੀਮਤੀ ਮਿੱਤਰਾ ਘੋਸ਼ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਮੁੱਖ ਮੰਤਰੀ ਨੇ ਰਾਜਪਾਲ ਜੋੜੇ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇ ਮਾਰਗਦਰਸ਼ਨ ਹੇਠ ਰਾਜ ਵਿੱਚ ਵਿਕਾਸ ਅਤੇ ਪ੍ਰਗਤੀ ਲਈ ਨਵੀਂ ਉਰਜਾ ਤੇ ਦ੍ਰਿੜ਼ਤਾ ਨਾਲ ਕੰਮ ਕਰਨ ਦੀ ਪ੍ਰਤੀਬੱਧਤਾ ਦਿਖਾਈ। ਮੁੱਖ ਮੰਤਰੀ ਨੇ ਇਹ ਵੀ ਜ਼ੋਰ ਦਿੱਤਾ ਕਿ ਰਾਜਪਾਲ ਦੇ ਸੁਝਾਵਾਂ ਅਤੇ ਸਹਿਯੋਗ ਨਾਲ ਹਰਿਆਣਾ ਦੇ ਵਿਕਾਸ ਕਾਰਜਾਂ ਨੂੰ ਤੇਜ਼ ਰਫ਼ਤਾਰ ਮਿਲੇਗੀ ਅਤੇ ਲੋਕ-ਭਲਾਈ ਲਈ ਨਵੇਂ ਪ੍ਰਯਾਸ ਕੀਤੇ ਜਾਣਗੇ।

