ਇਸ ਬਾਰੇ ਜਾਣਕਾਰੀ ਦਿੰਦਿਆਂ ਸਮੀਰ ਵਰਮਾ ਪੀ.ਪੀ.ਐਸ, ਵਧੀਕ ਡਿਪਟੀ ਕਮਿਸ਼ਨਰ ਆਫ ਪੁਲਿਸ-1 ਅਤੇ ਅਨਿਲ ਕੁਮਾਰ ਭਨੋਟ ਪੀ.ਪੀ.ਐਸ, ਸਹਾਇਕ ਕਮਿਸ਼ਨਰ ਆਫ ਪੁਲਿਸ (ਕੇਂਦਰੀ) ਨੇ ਦੱਸਿਆ ਕਿ ਇੰਸਪੈਕਟਰ ਗੁਰਜੀਤ ਸਿੰਘ ਦੀ ਅਗਵਾਈ ਹੇਠ ਹੋਲਦਾਰ ਕਮਲਦੀਪ ਸਿੰਘ ਅਤੇ ਪੁਲਿਸ ਕਰਮਚਾਰੀਆਂ ਨੇ 12 ਨਵੰਬਰ 2025 ਨੂੰ ਲੇਬਰ ਚੌਂਕ, ਜਨਕਪੁਰੀ ਵਿੱਚ ਨਾਕਾਬੰਦੀ ਦੌਰਾਨ ਇਹ ਗ੍ਰਿਫਤਾਰੀਆਂ ਕੀਤੀਆਂ। ਦੋਸ਼ੀਆਂ ਦੇ ਕਬਜ਼ੇ ਤੋਂ ਤਿੰਨ ਵੱਖ-ਵੱਖ ਮਾਡਲਾਂ ਦੇ ਮੋਟਰਸਾਇਕਲ ਮਿਲੇ ਜੋ ਪਹਿਲਾਂ ਚੋਰੀ ਹੋਣ ਦੀ ਪੁਸ਼ਟੀ ਹੋ ਚੁੱਕੀ ਸੀ।
ਦੋਵੇਂ ਦੋਸ਼ੀਆਂ ਵਿਰੁੱਧ ਥਾਣਾ ਡਵੀਜ਼ਨ ਨੰਬਰ 02 ਵਿੱਚ ਮੁਕੱਦਮਾ ਨੰਬਰ 137 ਮਿਤੀ 12-11-2025 ਅਧੀਨ ਧਾਰਾ 303(2), 317(2), 3(5) BNS ਤਹਿਤ ਦਰਜ ਕਰ ਦਿੱਤਾ ਗਿਆ ਹੈ। ਪੁਲਿਸ ਨੇ ਦੱਸਿਆ ਕਿ ਗ੍ਰਿਫਤਾਰ ਦੋਸ਼ੀ ਅਮਨਪ੍ਰੀਤ ਸਿੰਘ ਵਿਰੁੱਧ ਪਹਿਲਾਂ ਵੀ ਸਨੈਚਿੰਗ ਦਾ ਇੱਕ ਮਾਮਲਾ ਥਾਣਾ ਡਵੀਜ਼ਨ ਨੰਬਰ 03 ਵਿੱਚ ਦਰਜ ਹੈ। ਪੁਲਿਸ ਵੱਲੋਂ ਅਗਲੀ ਜਾਂਚ ਅਤੇ ਹੋਰ ਸੰਭਾਵਤ ਸਾਥੀਆਂ ਦੀ ਪਛਾਣ ਲਈ ਕਾਰਵਾਈ ਜਾਰੀ ਹੈ।

