ਰਾਜਧਾਨੀ ਦਿੱਲੀ ਦੇ ਪੂਰਬੀ ਹਿੱਸੇ ਜਵਾਲਾ ਨਗਰ ਵਿੱਚ ਇੱਕ 4 ਮੰਜ਼ਿਲਾ ਨਿਰਮਾਣ ਅਧੀਨ ਇਮਾਰਤ ਅਚਾਨਕ ਢਹਿ ਗਈ। ਇਸ ਹਾਦਸੇ ਦੌਰਾਨ ਕੁਝ ਲੋਕ ਮਲਬੇ ਹੇਠ ਫਸ ਗਏ। ਸਥਾਨਕ ਲੋਕਾਂ ਦੀ ਸੂਚਨਾ ਮਿਲਣ ਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਜਲਦੀ ਮੌਕੇ ’ਤੇ ਪਹੁੰਚੀਆਂ ਅਤੇ ਤੁਰੰਤ ਬਚਾਅ ਕਾਰਜ ਸ਼ੁਰੂ ਕੀਤੇ।
ਪੁਲਿਸ ਅਤੇ ਬਚਾਅ ਟੀਮਾਂ ਦੀ ਮਦਦ ਨਾਲ ਚਾਰ ਲੋਕਾਂ ਨੂੰ ਮਲਬੇ ਹੇਠੋਂ ਬਾਹਰ ਕੱਢਿਆ ਗਿਆ। ਉਨ੍ਹਾਂ ਨੂੰ ਤੁਰੰਤ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਅਤੇ ਇਲਾਜ ਸ਼ੁਰੂ ਕੀਤਾ ਗਿਆ। ਮੌਕੇ ’ਤੇ ਪੁਲਿਸ ਅਤੇ ਰੈਸਕਿਊ ਟੀਮਾਂ ਮੌਜੂਦ ਹਨ, ਜਦਕਿ ਹਾਦਸੇ ਦੇ ਕਾਰਨਾਂ ਦੀ ਜਾਂਚ ਜਾਰੀ ਹੈ।
ਮੌਕੇ ’ਤੇ ਮੁਕੰਮਲ ਬਚਾਅ ਕਾਰਜ ਜਾਰੀ ਹੈ ਅਤੇ ਅਧਿਕਾਰੀ ਲੋਕਾਂ ਨੂੰ ਸੁਰੱਖਿਅਤ ਕਰਨ ਵਿੱਚ ਲੱਗੇ ਹੋਏ ਹਨ।

