ਸ੍ਰੀ ਮੁਕਤਸਰ ਸਾਹਿਬ ਵਿੱਚ ਸ਼ਿਵ ਸੈਨਾ ਦੇ ਯੂਥ ਆਗੂ ਸ਼ਿਵਾ ਕੁਮਾਰ ਦੀ ਸ਼ੱਕੀ ਹਾਲਾਤਾਂ ਵਿੱਚ ਮਿਲੀ ਲਾਸ਼ ਨੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਸੀ। ਲਾਸ਼ ਮਿਲਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਇਸ ਮੌਤ ਨੂੰ ਕਤਲ ਕਰਾਰ ਦਿੰਦਿਆਂ ਗੰਭੀਰ ਆਰੋਪ ਲਗਾਏ ਸਨ। ਪਰਿਵਾਰ ਦਾ ਦਾਅਵਾ ਸੀ ਕਿ ਸ਼ਿਵਾ ਕੁਮਾਰ ਨੂੰ ਕਥਿਤ ਤੌਰ ‘ਤੇ ਜ਼ਹਿਰ ਦਾ ਟੀਕਾ ਲਗਾ ਕੇ ਮਾਰਿਆ ਗਿਆ ਹੈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਮਨਦੀਪ ਨਾਮ ਦਾ ਨੌਜਵਾਨ, ਜੋ ਸ਼ਿਵਾ ਦਾ ਦੋਸਤ ਦੱਸਿਆ ਜਾਂਦਾ ਹੈ, ਉਸਨੂੰ ਘਰੋਂ ਨਾਲ ਲੈ ਕੇ ਗਿਆ ਸੀ। ਇਸ ਤੋਂ ਬਾਅਦ ਸ਼ਿਵਾ ਘਰ ਵਾਪਸ ਨਹੀਂ ਆਇਆ। ਕੁਝ ਸਮੇਂ ਬਾਅਦ ਉਸ ਦੀ ਲਾਸ਼ ਕੋਟਲੀ ਰੋਡ ਤੋਂ ਬਰਾਮਦ ਹੋਈ, ਜਿਸ ਨਾਲ ਪਰਿਵਾਰ ਦਾ ਸ਼ੱਕ ਹੋਰ ਮਜ਼ਬੂਤ ਹੋ ਗਿਆ।
ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਜਾਂਚ ਸ਼ੁਰੂ ਕੀਤੀ। ਜਾਂਚ ਦੌਰਾਨ ਪੁਲਿਸ ਨੇ ਰਮਨਦੀਪ ਸਮੇਤ ਉਸਦੇ ਦੋ ਸਾਥੀਆਂ ਨੂੰ ਗਿਰਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਹਰ ਪੱਖੋਂ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਪੁੱਛਗਿੱਛ ਦੌਰਾਨ ਅਹੰਕਾਰਪੂਰਨ ਜਾਣਕਾਰੀਆਂ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪੁਲਿਸ ਨੇ ਕਿਹਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ‘ਚ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

