HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਮੋਹਿੰਦਰ ਭਗਤ ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ–2026 ਜਾਰੀ


ਚੰਡੀਗੜ੍ਹ, ਦਸੰਬਰ 3- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਵਿਭਾਗ ਦੀ ਡਾਇਰੀ ਅਤੇ ਟੇਬਲ ਕੈਲੰਡਰ ਸਾਲ 2026 ਨੂੰ ਚੰਡੀਗੜ੍ਹ ਵਿਖੇ ਜਾਰੀ ਕਰ ਦਿੱਤਾ ਹੈ। 


ਇਸ ਮੌਕੇ ਮੰਤਰੀ ਸ੍ਰੀ ਭਗਤ ਨੇ ਦੱਸਿਆ ਕਿ ਇਹ ਡਾਇਰੀ ਅਤੇ ਟੇਬਲ ਕੈਲੰਡਰ ਨੂੰ ਵਿਸ਼ੇਸ਼ ਤੌਰ 'ਤੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਇਕ ਥਾਂ' ਤੇ ਮਹੱਤਵਪੂਰਨ ਜਾਣਕਾਰੀ ਅਤੇ ਵਿਭਾਗੀ ਸੰਪਰਕ ਵੇਰਵੇ ਪ੍ਰਦਾਨ ਕਰਨ ਲਈ ਤਿਆਰ ਕੀਤਾ ਗਿਆ ਹੈ। 


ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੱਖਿਆ ਸੇਵਾਵਾਂ ਭਲਾਈ ਵਿਭਾਗ ਸੈਨਿਕ ਭਾਈਚਾਰੇ ਦੀ ਸਹੂਲਤ, ਭਲਾਈ ਅਤੇ ਸਨਮਾਨ ਲਈ ਲਗਾਤਾਰ ਪ੍ਰਭਾਵਸ਼ਾਲੀ ਪਹਿਲਕਦਮੀਆਂ ਕਰ ਰਿਹਾ ਹੈ। 


ਇਸ ਮੌਕੇ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ ਵਿਭਾਗ, ਸ੍ਰੀ ਜੇ.ਐਮ. ਬਾਲਾਮੁਰੂਗਨ, ਡਾਇਰੈਕਟਰ ਬ੍ਰਿਗੇਡੀਅਰ. ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਓਐਸਡੀ ਕਰਨਲ ਜਰਨੈਲ ਸਿੰਘ (ਸੇਵਾਮੁਕਤ) ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।


 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies