ਲੁਧਿਆਣਾ ਦੇ ਨੇੜਲੇ ਪਿੰਡ ਇਆਲੀ ਕਲਾਂ ਵਿੱਚ ਸੰਗਰਾਂਦ ਦੇ ਮੌਕੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਲਈ ਗਏ 40 ਤੋਂ 50 ਲੋਕਾਂ ਦੀ ਤਬੀਅਤ ਗਜਰੇਲੇ ਖਾਣ ਤੋਂ ਬਾਅਦ ਬੁਰੇ ਤਰੀਕੇ ਨਾਲ ਵਿਗੜ ਗਈ। ਮੱਥਾ ਟੇਕਣ ਤੋਂ ਬਾਅਦ ਚਾਹ ਦੇ ਨਾਲ ਪਰੋਸਿਆ ਗਿਆ ਗਜਰੇਲਾ ਖਾਣ ਵਾਲੇ ਲੋਕਾਂ ਨੂੰ ਪੇਟ ਵਿੱਚ ਤੇਜ਼ ਦਰਦ ਹੋਣ ਲੱਗਾ ਅਤੇ ਉਲਟੀਆਂ ਆਉਣ ਲੱਗੀਆਂ।
ਜਿਨ੍ਹਾਂ ਲੋਕਾਂ ਦੀ ਸਿਹਤ ਖਰਾਬ ਹੋਈ, ਉਨ੍ਹਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਡਾਕਟਰਾਂ ਦੇ ਅਨੁਸਾਰ, ਸਾਰੇ ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਦਾ ਇਲਾਜ ਜਾਰੀ ਹੈ। ਮਰੀਜ਼ਾਂ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੰਗਰ ਦੇ ਗਜਰੇਲੇ ਤੋਂ ਬਾਅਦ ਹੀ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਬਿਮਾਰੀ ਮਹਿਸੂਸ ਹੋਈ।
ਹਸਪਤਾਲ ਵੱਲੋਂ ਕਿਹਾ ਗਿਆ ਹੈ ਕਿ ਬਿਮਾਰੀ ਦਾ ਸਹੀ ਕਾਰਨ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ, ਅਤੇ ਸਥਾਨਕ ਸਿਹਤ ਵਿਭਾਗ ਇਸ ਮਾਮਲੇ ਦੀ ਗੰਭੀਰਤਾ ਨਾਲ ਤਫਤੀਸ਼ ਕਰ ਰਿਹਾ ਹੈ।

