HOME PUNJAB DELHI POLITICS BUSINESS CRIME HEALTH COVID 19 DHARMIK ENTERTAINMENT FILMY TADKA SPORTS NATIONAL WORLD TOP VIDEO PHOTO GALLERY EDUCATION BIG STORIES Base

 

Type Here to Get Search Results !

ਪੰਜਾਬ ਸਿੱਖਿਆ ਕ੍ਰਾਂਤੀ: ਰਾਜਵਿਆਪੀ ਮਾਪੇ ਵਰਕਸ਼ਾਪ 'ਚ 17.5 ਲੱਖ ਤੋਂ ਵੱਧ ਮਾਪਿਆਂ ਦੀ ਸ਼ਿਰਕਤ ਨਾਲ ਭਗਵੰਤ ਮਾਨ ਸਰਕਾਰ ਨੇ ਰਾਸ਼ਟਰੀ ਪੱਧਰ ਉੱਤੇ ਨਵਾਂ ਮਾਪਦੰਡ ਸਥਾਪਤ...

 

IMG

ਚੰਡੀਗੜ੍ਹ, 7 ਫਰਵਰੀ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਦੀ ਮਹੱਤਵਪੂਰਨ ਪਹਿਲ ਤਹਿਤ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਦੂਜੀ ਰਾਜਵਿਆਪੀ ਸਕੂਲ-ਪੱਧਰੀ ਪੇਰੈਂਟਸ  (ਮਾਪੇ) ਵਰਕਸ਼ਾਪ ਕਰਵਾਈ, ਜਿਸ ਵਿੱਚ 17.50 ਲੱਖ ਤੋਂ ਵੱਧ ਮਾਪੇ ਸ਼ਾਮਲ ਹੋਏ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਬੈਂਸ ਨੇ ਕਿਹਾ ਕਿ ਸਟੇਟ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਸ.ਸੀ.ਈ.ਆਰ.ਟੀ.) ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਇਸ ਮੈਗਾ ਪਹਿਲਕਦਮੀ ਨੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੀ ਸ਼ਮੂਲੀਅਤ ਲਈ ਇੱਕ ਨਵਾਂ ਮਾਪਦੰਡ ਸਥਾਪਤ ਕੀਤਾ ਹੈ, ਜੋ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਹਿਯੋਗੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਦੇ ਵਿਦਿਅਕ ਸਫ਼ਰ ਵਿੱਚ ਮਾਪਿਆਂ ਨੂੰ ਸਰਗਰਮ ਭਾਈਵਾਲ ਬਣਾਉਣਾ ਹੈ। 

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਾਈ ਸਕੂਲ, ਮਾਣਕਪੁਰ (ਨੰਗਲ) ਵਿਖੇ ਇਸ ਵਰਕਸ਼ਾਪ ਵਿੱਚ ਸ਼ਮੂਲੀਅਤ ਕਰਦਿਆਂ ਮਾਪਿਆਂ ਤੇ ਸਕੂਲ ਦਰਮਿਆਨ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੇ ਸੰਪੂਰਨ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਇਰਾਦੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਰਕਸ਼ਾਪ ਦਾ ਉਦੇਸ਼ ਮਾਪਿਆਂ ਨੂੰ ਤਣਾਅ-ਮੁਕਤ ਪ੍ਰੀਖਿਆ ਤਿਆਰੀਆਂ ਸਬੰਧੀ ਰਣਨੀਤੀਆਂ ਨਾਲ ਸਸ਼ਕਤ ਬਣਾਉਣਾ, ਸਕਾਰਾਤਮਕ ਰਵੱਈਏ ਰਾਹੀਂ ਬੱਚਿਆਂ ਦਾ ਵਿਸ਼ਵਾਸ ਵਧਾਉਣਾ ਅਤੇ ਪੰਜਾਬ ਦੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ, ਜਿਸ ਵਿੱਚ ਜਲਦ ਪਤਾ ਲਗਾਉਣਾ, ਰੋਕਥਾਮ ਅਤੇ ਸਹਾਇਤਾ 'ਤੇ ਧਿਆਨ ਕੇਂਦਰਿਤ ਕਰਨਾ ਸ਼ਾਮਲ ਹੈ, ਤਹਿਤ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ।

ਉਨ੍ਹਾਂ ਅੱਗੇ ਕਿਹਾ ਕਿ ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ, ਸ੍ਰੀ ਲਾਲਚੰਦ ਕਟਾਰੂਚੱਕ, ਸ. ਤਰੁਨਪ੍ਰੀਤ ਸਿੰਘ ਸੌਂਦ ਅਤੇ ਸ. ਹਰਦੀਪ ਸਿੰਘ ਮੁੰਡੀਆਂ ਅਤੇ 40 ਤੋਂ ਵੱਧ ਵਿਧਾਇਕਾਂ ਨੇ ਆਪਣੇ-ਆਪਣੇ ਹਲਕਿਆਂ ਵਿੱਚ ਇਨ੍ਹਾਂ ਵਰਕਸ਼ਾਪਾਂ ‘ਚ ਸ਼ਮੂਲੀਅਤ ਕਰਦਿਆਂ ਸਿੱਖਿਆ ਪ੍ਰਣਾਲੀ ਦੀ ਮਜ਼ਬੂਤੀ ਅਤੇ ਸਮਰਥਨ ਪ੍ਰਤੀ ਭਾਈਚਾਰਕ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।


ਸ.ਬੈਂਸ ਨੇ ਕਿਹਾ ਕਿ ਦਸੰਬਰ 2025 ਵਿੱਚ ਕਰਵਾਈ ਗਈ ਪਹਿਲੀ ਵਰਕਸ਼ਾਪ ਦੀ ਸ਼ਾਨਦਾਰ ਸਫ਼ਲਤਾ ਦੇ ਆਧਾਰ 'ਤੇ ਅੱਜ ਕਰਵਾਈ ਗਈ ਇਸ ਦੂਜੀ ਵਰਕਸ਼ਾਪ ਨੇ ਸਕੂਲਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਰਮਿਆਨ ਇੱਕ ਮਜ਼ਬੂਤ ਭਾਈਵਾਲੀ ਨੂੰ ਉਤਸ਼ਾਹਿਤ ਕੀਤਾ, ਜਿਸ ਦੌਰਾਨ ਮਾਪਿਆਂ ਨੂੰ ਆਪਣੇ ਬੱਚੇ ਦੀ ਅਕਾਦਮਿਕ ਪ੍ਰਗਤੀ ਬਾਰੇ ਜਾਣਨ ਦੀ ਇੱਛਾ ਰੱਖਣ ਅਤੇ ਹੋਮ ਲਰਨਿੰਗ ਦੇ ਸਮਰਥਨ ਬਾਰੇ ਜਾਗਰੂਕ ਕੀਤਾ ਗਿਆ।


ਸ. ਬੈਂਸ ਨੇ ਦੱਸਿਆ ਕਿ ਵਰਕਸ਼ਾਪ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਨੇ ਇਸ ਸਮਾਗਮ ਦੀ ਨਿਗਰਾਨੀ ਅਤੇ ਸੁਚੱਜੇ ਸੰਚਾਲਨ ਲਈ ਡਾਇਰੈਕਟਰਾਂ ਅਤੇ ਡੀ.ਈ.ਓ. ਸਮੇਤ 3,000 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਸੀ। ਦੱਸਣਯੋਗ ਹੈ ਕਿ ਇਨ੍ਹਾਂ ਵਰਕਸ਼ਾਪਾਂ ਲਈ ਪਹਿਲਾਂ ਹੀ ਲਗਭਗ 40,000 ਅਧਿਆਪਕਾਂ ਨੂੰ ਇਸ ਵਰਕਸ਼ਾਪ ਬਾਰੇ ਸਿਖਲਾਈ ਦਿੱਤੀ ਗਈ ਤਾਂ ਜੋ ਅਸਲ ਮਾਇਨੇ ਵਿੱਚ ਇਸ ਪਹਿਲ ਦੇ ਉਸਾਰੂ ਪ੍ਰਭਾਵ ਨੂੰ ਯਕੀਨੀ ਬਣਾਇਆ ਜਾ ਸਕੇ। 

Tags

Post a Comment

0 Comments
* Please Don't Spam Here. All the Comments are Reviewed by Admin.

Photo Section

 

Embed from Getty Images

Hollywood Movies